ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੁਬਾਇਆ ਵੱਲੋਂ ਮੀਂਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ

08:33 AM Jul 26, 2020 IST

ਪਰਮਜੀਤ ਸਿੰਘ

Advertisement

ਫਾਜ਼ਿਲਕਾ, 25 ਜੁਲਾਈ

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਸ਼ਨਿੱਚਰਵਾਰ ਨੂੰ ਪਿੰਡ ਖੂਈ ਖੇੜਾ ਸੇਮਨਾਲੇ ‘ਚ ਮੀਂਹ ਦੇ ਪਾਣੀ ਨਾਲ ਹੋਏ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਜਾ ਕੇ ਹਰ ਕਿਸਾਨ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਅਤੇ ਮੌਕੇ ‘ਤੇ ਹੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਨਾਲ ਗੱਲਬਾਤ ਕਰਕੇ ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ ਅਰਨੀਵਾਲਾ ਨੂੰ ਫ਼ਸਲ ਖਰਾਬੇ ਦੀ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰਵਾਏ ਤਾਂ ਕਿ ਪੀੜਤ ਕਿਸਾਨਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਸਕੇ। ਸ਼ਿਕਾਇਤਾਂ ਅਨੁਸਾਰ ਸੇਮ ਨਾਲੇ ਦਾ ਲੈਵਲ ਸਹੀ ਨਾ ਹੋਣ ਕਾਰਨ ਪਾਣੀ ਦਾ ਵਹਾਅ ਸਹੀ ਤਰੀਕੇ ਨਾਲ ਨਹੀਂ ਹੋ ਰਿਹਾ ਸੀ ਜਿਸ ‘ਤੇ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਲਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਭੋਮਾ ਰਾਮ ਸਰਪੰਚ ਖੂਈ ਖੇੜਾ, ਨੀਲਾ ਮਦਾਨ, ਐੱਸ.ਡੀ.ਓ. ਡਰੇਨ ਨਵਦੀਪ ਕੰਬੋਜ, ਜੇ.ਈ. ਜਗਦੀਪ ਸਿੰਘ, ਪਟਵਾਰੀ ਹੇਤ ਰਾਮ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
Tags :
ਘੁਬਾਇਆਜਾਇਜ਼ਾਨੁਕਸਾਨ,ਪਾਣੀ:ਮੀਂਹਵੱਲੋਂ