ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮਦਨ ਤੋਂ ਵੱਧ ਜਾਇਦਾਦ: ਈਓ ਵਰਮਾ ਦਾ ਪੁੱਤਰ ਵੀ ਗ੍ਰਿਫ਼ਤਾਰ

08:46 AM Jul 24, 2024 IST

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 23 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਬਰਖ਼ਾਸਤ ਕਾਰਜਸਾਧਕ ਅਫ਼ਸਰ (ਈਓ) ਗਿਰੀਸ਼ ਵਰਮਾ ਦੇ ਬੇਟੇ ਵਿਕਾਸ ਵਰਮਾ ਨੂੰ ਵੀ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਹੱਥੋਂ ਗ੍ਰਿਫ਼ਤਾਰੀ ਦੇ ਡਰੋਂ ਮੁਲਜ਼ਮ ਅਧਿਕਾਰੀ ਦੇ ਬੇਟੇ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ, ਜਿੱਥੋਂ ਉਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਈਓ ਗਿਰੀਸ਼ ਵਰਮਾ ਸਮੇਤ ਹੋਰਨਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਕੀਤਾ ਦਰਜ ਸੀ। ਕੇਸ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਨੇ ਈਓ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪ੍ਰੰਤੂ ਉਸ ਦਾ ਬੇਟਾ ਰੂਪੋਸ਼ ਹੋ ਗਿਆ ਸੀ। ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਪਹਿਲਾਂ ਹੀ ਖ਼ਾਰਜ ਕਰ ਚੁੱਕਾ ਹੈ। ਉਪਰੰਤ ਮੁਹਾਲੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਐਲਾਨਿਆ ਸੀ। ਵਿਕਾਸ ਦੇ ਪਿਤਾ ਦੇ ਤਿੰਨ ਸਾਥੀਆਂ ਸੰਜੀਵ ਕੁਮਾਰ ਵਾਸੀ ਖਰੜ, ਪਵਨ ਸ਼ਰਮਾ ਵਾਸੀ ਪੰਚਕੂਲਾ ਕਲੋਨਾਈਜ਼ਰ ਅਤੇ ਸਾਬਕਾ ਕੌਂਸਲਰ ਗੌਰਵ ਗੁਪਤਾ ਕੁਰਾਲੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਈਓ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖ਼ਰੀਦੀਆਂ ਸਨ। ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਸ਼ਹਿਰਾਂ ਵਿੱਚ ਈਓ ਦੇ ਅਹੁਦੇ ’ਤੇ ਰਹਿ ਚੁੱਕਾ ਹੈ ਅਤੇ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ ‘ਅਨਸੈਕਿਉਰਡ ਲੋਨ’ ਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ’ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ ਹੈ। ਇਸ ਪੈਸੇ ਨਾਲ ਜਾਇਦਾਦਾਂ ਦੀ ਖ਼ਰੀਦ ਕੀਤੀ ਗਈ ਸੀ। ਇਸ ਪੈਸੇ ਨਾਲ ਜਾਇਦਾਦਾਂ ਦੀ ਖ਼ਰੀਦ ਕੀਤੀ ਗਈ ਸੀ। ਵਿਜੀਲੈਂਸ ਅਨੁਸਾਰ ਵਿਕਾਸ ਵਰਮਾ ਸਾਲ 2019-20 ਵਿੱਚ ਰੀਅਲ ਅਸਟੇਟ ਫ਼ਰਮਾਂ -‘ਬਾਲਾਜੀ ਇੰਫਰਾ ਬਿਲਡਟੈੱਕ’ ਅਤੇ ‘ਬਾਲਾਜੀ ਡਿਵੈਲਪਰ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰ ਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ। ਵਿਕਾਸ ਵਰਮਾ ਦੇ ਭਾਈਵਾਲ ਸੰਜੀਵ ਕੁਮਾਰ, ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਸਾਰੇ ਵਾਸੀ ਕੁਰਾਲੀ, ਪਲਾਟਾਂ ਦੀ ਵਿਕਰੀ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਨਾਵਾਜਬ ਢੰਗ ਨਾਲ ਰੈਗੂਲਰ ਬਣਾਉਣ ਲਈ ਪੁਰਾਣੇ ਇਕਰਾਰਨਾਮੇ ਤਿਆਰ ਕਰ ਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।

Advertisement

Advertisement
Advertisement