For the best experience, open
https://m.punjabitribuneonline.com
on your mobile browser.
Advertisement

ਅਕਾਲੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

06:09 AM Apr 19, 2024 IST
ਅਕਾਲੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤ ਲਈ ਮੁਹਾਲੀ ਹਲਕੇ ਦੇ ਕਈ ਪ੍ਰਮੁੱਖ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਅੱਜ ਇੱਥੇ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਇਨ੍ਹਾਂ ਤਾਜ਼ਾ ਨਿਯੁਕਤੀਆਂ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ।
ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਥਾਪਿਆ ਗਿਆ ਹੈ ਜਦੋਂਕਿ ਪਰਦੀਪ ਸਿੰਘ ਭਾਰਜ, ਐਡਵੋਕੇਟ ਗਗਨਦੀਪ ਸਿੰਘ, ਮਨਜੀਤ ਸਿੰਘ ਮਾਨ, ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਸੁਖਵਿੰਦਰ ਸਿੰਘ ਛਿੰਦੀ ਨੂੰ ਪੀਏਸੀ ਦਾ ਮੈਂਬਰ, ਸੀਨੀਅਰ ਯੂਥ ਆਗੂ ਸਤਿੰਦਰ ਸਿੰਘ ਗਿੱਲ ਨੂੰ ਪਾਰਟੀ ਦਾ ਬੁਲਾਰਾ ਤੇ ਸਲਾਹਕਾਰ, ਰਣਜੀਤ ਸਿੰਘ ਮੌਲੀ ਬੈਦਵਾਨ, ਕੈਪਟਨ ਰਮਨਦੀਪ ਸਿੰਘ ਬਾਵਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰੀਤਮ ਸਿੰਘ ਮੁਹਾਲੀ, ਬਲਜੀਤ ਸਿੰਘ ਦੈੜੀ, ਤਰਸੇਮ ਸਿੰਘ ਗੰਧੋ ਨੂੰ ਪਾਰਟੀ ਦਾ ਜਨਰਲ ਕੌਂਸਲ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×