ਪੀੜਤ ਪਰਿਵਾਰ ਨੂੰ ਤਿੰਨ ਲੱਖ ਰੁਪਏ ਦੀ ਸਹਾਇਤਾ
06:43 AM Mar 26, 2025 IST
ਫ਼ਤਹਿਗੜ੍ਹ ਸਾਹਿਬ:
Advertisement
ਪੰਜਾਬ ਦੀ ਆਪ ਸਰਕਾਰ ਵਲੋਂ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ ਅਤੇ ਖੇਤੀ ਨਾਲ ਸਬੰਧਤ ਕੰਮ ਕਰਨ ਸਮੇਂ ਹਾਦਸਾ ਵਾਪਰਨ ਦੀ ਸੂਰਤ ਵਿੱਚ ਮੰਡੀ ਬੋਰਡ ਰਾਹੀ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਂਦੀ ਹੈ। ਇਹ ਗੱਲ ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪਿੰਡ ਜੱਲ੍ਹਾ ਦੇ ਕਿਸਾਨ ਸੁਖਵੀਰ ਸਿੰਘ ਦੀ ਪਤਨੀ ਅਮਨਜੋਤ ਕੌਰ ਅਤੇ ਮਾਤਾ ਮਲਕੀਤ ਕੌਰ ਨੂੰ 3 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈਕ ਦੇਣ ਸਮੇਂ ਕਹੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement