ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਾਇਕ ਪ੍ਰੋਫੈਸਰਾਂ ਵੱਲੋਂ ਡੀਨ (ਅਕਾਦਮਿਕ) ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ

08:41 AM Aug 17, 2024 IST

ਪੱਤਰ ਪ੍ਰੇਰਕ
ਪਟਿਆਲਾ, 16 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈੱਸਟ ਫੈਕਲਟੀਜ਼) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਵਾਈਸ ਚਾਂਸਲਰ ਦਫ਼ਤਰ ਦੀ ਇਮਾਰਤ ’ਤੇ ਚੜ੍ਹੇ ਹੋਏ ਚੌਥਾ ਦਿਨ ਹੋ ਗਿਆ। ਇਸ ਦੌਰਾਨ ਪੱਕਾ ਧਰਨਾ ਅੱਜ 26ਵੇਂ ਦਿਨ ਵਿੱਚ ਦਾਖਲ ਹੋ ਚੁੱਕਾ ਹੈ।
ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡੀਨ (ਅਕਾਦਮਿਕ) ਵੱਲੋਂ ਪੰਜਾਬੀ ਗੈਸਟ ਹਾਊਸ ਵਿੱਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ, ਤਾਂ ਧਰਨੇ ’ਤੇ ਬੈਠੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀਜ਼) ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਯੂਨੀਅਨ ਆਗੂਆਂ ਵੱਲੋਂ ਕਿਹਾ ਕਿ ਸਰਕਾਰ ਆਜ਼ਾਦੀ ਦਿਹਾੜਾ ਮਨਾਉਣ ਦਾ ਦਿਖਾਵਾ ਕਰ ਰਹੀ ਅਤੇ ਆਪਣੀਆਂ ਝੂਠੀਆਂ ਪ੍ਰਾਪਤੀਆਂ ਬਾਰੇ ਦੱਸ ਰਹੀ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਪਰ ਅਸਲ ਵਿੱਚ ਸਰਕਾਰ ਪਹਿਲਾਂ ਤੋਂ ਕੰਮ ਕਰਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸਾਂ ਅਤੇ ਕਾਂਸਟੀਚਿਊਟ ਕਾਲਜਾਂ ਦੇ ਯੋਗ ਸਹਾਇਕ ਪ੍ਰੋਫੈਸਰਾਂ ਦਾ ਰੁਜ਼ਗਾਰ ਖੋਹ ਰਹੀ ਹੈ। ਇਸ ਮੌਕੇ ਬੇਅੰਤ ਸਿੰਘ, ਹਰਪ੍ਰੀਤ ਸਿੰਘ, ਡਾ. ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਦੇਵ ਕਰਨ, ਪ੍ਰੋ ਹਰਮੇਸ਼, ਡਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।

Advertisement

Advertisement