ਸਹਾਇਕ ਸਬ-ਇੰਸਪੈਕਟਰ ਹੱਤਿਆ ਮਾਮਲੇ ਵਿੱਚ ਪੰਜ ਹੋਰ ਨਾਮਜ਼ਦ
09:17 AM Nov 19, 2023 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਨਵੰਬਰ
ਪੰਜਾਬ ਪੁਲੀਸ ਦੇ ਸਹਾਇਕ ਸਬ-ਇੰਸਪੈਕਟਰ ਸਰੂਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਬਾਅਦ ਪੁਲੀਸ ਨੇ ਐੱਫਆਈਆਰ ਵਿੱਚ ਪੰਜ ਹੋਰਾਂ ਨੂੰ ਨਾਮਜ਼ਦ ਕਰਦਿਆਂ ਇਸ ਮਾਮਲੇ ਵਿੱਚ ਤਿੰਨ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਨੇ ਮਾਮਲੇ ਵਿਚ ਸ਼ਰਨਜੀਤ ਸਿੰਘ, ਵਿਸ਼ਾਲ ਸਿੰਘ, ਉਸ ਦਾ ਭਰਾ ਹਰਪਾਲ ਸਿੰਘ, ਕਰਨ ਸਿੰਘ, ਸੁੱਚਾ ਸਿੰਘ, ਵੰਸ਼ ਅਤੇ ਦੋ ਅਣਪਛਾਤਿਆਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਇਨ੍ਹਾਂ ’ਚੋ ਸ਼ਰਨਜੀਤ, ਕਰਨ ਅਤੇ ਸੁੱਚਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਬਾਕੀ ਮੁਲਜ਼ਮ ਹਾਲੇ ਫਰਾਰ ਹਨ। ਐੱਸਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
Advertisement
Advertisement