ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਸਹਾਇਕ ਖ਼ਜ਼ਾਨਾ ਅਧਿਕਾਰੀ ਗ੍ਰਿਫ਼ਤਾਰ

08:16 AM Mar 22, 2024 IST
ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਮਾਰਚ
ਵਿਜੀਲੈਂਸ ਬਿਊਰੋ ਨੇ ਸਹਾਇਕ ਖਜ਼ਾਨਾ ਅਫ਼ਸਰ (ਏਟੀਓ) ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਬਦਲੇ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕਰਮਚਾਰੀ ਦੀ ਸ਼ਨਾਖਤ ਮੁਨੀਸ਼ ਕੁਮਾਰ ਵਜੋਂ ਦੱਸੀ ਗਈ ਹੈ। ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਨਰੇਸ਼ ਡੋਗਰਾ ਵਾਸੀ ਬਾਜ਼ਾਰ ਨਰਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਏ.ਟੀ.ਓ. ਸ਼ਿਕਾਇਤਕਰਤਾ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਦੀ ਟੀਮ ਵੱਲੋਂ ਟਰੈਪ ਲਗਾ ਕੇ ਕਥਿਤ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Advertisement

Advertisement