ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੇਤਰਹੀਣ ਤੇ ਦਿਵਿਆਂਗਾਂ ਦੇ ਸਹਾਇਕਾਂ ਨੂੰ ਮਿਲੇਗੀ ਸਰਕਾਰੀ ਬੱਸਾਂ ’ਚ ਕਿਰਾਏ ਤੋਂ ਛੋਟ

07:33 AM Mar 13, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਮਾਰਚ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਇੱਥੋਂ ਦੇ ਸੈਕਟਰ-67 ਸਥਿਤ ਨਾਈਪਰ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਨੇਤਰਹੀਣ ਤੇ ਦਿਵਿਆਂਗਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਾਂ ਨੂੰ ਸਰਕਾਰੀ ਨੌਕਰੀਆਂ ਲਈ ਪ੍ਰੀਖਿਆ ਫੀਸ ਤੋਂ ਛੋਟ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 9 ਸੁਪਰਵਾਈਜ਼ਰਾਂ ਅਤੇ 9 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ 14 ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਅਤੇ ਬੈਂਕਫਿੰਕੋ ਵੱਲੋਂ ਪਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਗਏ।

Advertisement

Advertisement