ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰੋਟਾ ਰੋਡ ਦਾ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ

10:08 AM Aug 28, 2024 IST

ਪੱਤਰ ਪ੍ਰੇਰਕ
ਪਠਾਨਕੋਟ, 27 ਅਗਸਤ
ਭਾਰਤ ਦੇ ਪਹਿਲੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਕੈਪਟਨ ਗੁਰਬਚਨ ਸਿੰਘ ਸਲਾਰੀਆ ਦੇ ਨਾਂ ਵਾਲੀ ਘਰੋਟਾ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਸੁਧਾਰ ਸੰਘਰਸ਼ ਕਮੇਟੀ (ਗ਼ੈਰ-ਰਾਜਨੀਤਕ) ਦੇ ਵਫ਼ਦ ਨੇ ਪ੍ਰਧਾਨ ਸ਼ਾਮ ਲਾਲ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੂੰ ਮਿਲ ਕੇ 4 ਸਤੰਬਰ ਨੂੰ ਧਰਨਾ ਦੇਣ ਸਬੰਧੀ ਅਲਟੀਮੇਟਮ ਦਿੱਤਾ। ਹਾਲਾਂਕਿ ਡੀਸੀ ਵੱਲੋਂ ਸੜਕ ਦੀ ਹਾਲਤ ਸੁਧਾਰਨ ਦਾ ਭਰੋਸਾ ਦਿੱਤੇ ਜਾਣ ਮਗਰੋਂ ਕਮੇਟੀ ਨੇ ਧਰਨੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਸ਼ਾਮ ਲਾਲ ਸ਼ਰਮਾ ਨੇ ਦੱਸਿਆ ਕਿ ਹਲਕੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 25 ਅਗਸਤ ਨੂੰ ਦੌਰਾ ਕਰਨ ਮਗਰੋਂ ਇਹ ਸੜਕ ਤਰਜੀਹ ਆਧਾਰ ’ਤੇ ਬਣਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਆਖਿਆ ਕਿ 18 ਫੁੱਟ ਚੌੜੀ ਇਸ ਲਿੰਕ ਸੜਕ ਵਿੱਚ ਵੱਡੇ-ਵੱਡੇ ਟੋਏ ਪਏ ਹੋਏ ਹਨ ਅਤੇ ਹਾਲਤ ਬੇਹੱਦ ਖਸਤਾ ਹੈ। ਇਸ ਕਾਰਨ ਖੇਤਰ ਵਾਸੀਆਂ ਨੂੰ ਆਪਣੇ ਰੋਜ਼ਮੱਰ੍ਹਾ ਦੇ ਕੰਮਾਂ, ਵਿਦਿਆਰਥੀਆਂ ਨੂੰ ਸਕੂਲਾਂ, ਕਾਲਜਾਂ ਨੂੰ ਜਾਣ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਰਮਾ ਨੇ ਆਖਿਆ ਕਿ ਇਸ ਦੇ ਰੋਸ ਵਜੋਂ ਜਥੇਬੰਦੀ ਨੇ 4 ਸਤੰਬਰ ਨੂੰ ਧਰਨਾ ਦੇਣ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਡੀਸੀ ਆਦਿੱਤਿਆ ਉੱਪਲ ਨੇ ਵਫ਼ਦ ਆਗੂਆਂ ਨੂੰ ਭਰੋਸਾ ਦਿੱਤਾ ਕਿ ਸਤੰਬਰ ਮਹੀਨੇ ’ਚ ਇਸ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

Advertisement

Advertisement