For the best experience, open
https://m.punjabitribuneonline.com
on your mobile browser.
Advertisement

ਅਸਥਮਾ ਦਿਵਸ ਮਨਾਇਆ

10:04 AM May 08, 2024 IST
ਅਸਥਮਾ ਦਿਵਸ ਮਨਾਇਆ
ਸਿਹਤ ਸਬੰਧੀ ਗੀਤ ਪੇਸ਼ ਕਰਦੇ ਹੋਏ ਵਿਦਿਆਰਥੀ। -ਫੋਟੋ: ਪੰਨੀਵਾਲੀਆ
Advertisement

ਕਾਲਾਂਵਾਲੀ: ਇੱਥੋਂ ਦੇ ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿੱਚ ਅੰਤਰਰਾਸ਼ਟਰੀ ਅਸਥਮਾ ਦਿਵਸ ’ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਪ੍ਰੋਗਰਾਮ ਵਿੱਚ ਨੌਵੀਂ ਜਮਾਤ ਦੇ ਬੱਚਿਆਂ ਨੇ ਅਸਥਮਾ ਦਿਵਸ ’ਤੇ ਭਾਸ਼ਣ, ਕਵਿਤਾਵਾਂ, ਗੀਤਾਂ ਅਤੇ ਕਹਾਣੀਆਂ ਰਾਹੀਂ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ। ਪੀਪੀਟੀ ਅਤੇ ਯੋਗਾ ਰਾਹੀਂ ਬੱਚਿਆਂ ਨੇ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ, ਜਿਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਵਿੱਚ ਵਧ ਰਹੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਯੋਗਾ ਸਭ ਤੋਂ ਵਧੀਆ ਤਰੀਕਾ ਹੈ। ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਨੇ ਕਿਹਾ ਕਿ ਹਰ ਬੱਚੇ ਦਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਹੋਣਾ ਜ਼ਰੂਰੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×