ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਜੰਝਘਰ ਸਾਹਿਬ ਵਿਖੇ ਰਿਹਾਇਸ਼ੀ ਕਮਰਿਆਂ ਦੇ ਲੈਂਟਰ ਪਾਏ

08:50 AM Aug 19, 2024 IST
ਲੈਂਟਰ ਪਾਉਣ ਮੌਕੇ ਅਰਦਾਸ ਕਰਦੇ ਭਾਈ ਕੁਲਵੰਤ ਸਿੰਘ ਤੇ ਜਥੇਦਾਰ ਜੈਮਲ ਸਿੰਘ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 18 ਅਗਸਤ
ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਬਾਬਾ ਜੋਗਾ ਸਿੰਘ ਦੀ ਸਰਪ੍ਰਸਤੀ ਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਜੰਝ ਘਰ ਗੋਇੰਦਵਾਲ ਸਾਹਿਬ ਵਿਖੇ ਉਸਾਰੀ ਕਾਰਜ ਚੱਲ ਰਹੇ ਹਨ। ਗੁਰੂ ਅਮਰਦਾਸ ਦੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਬਾਬਾ ਜੋਗਾ ਸਿੰਘ ਵੱਲੋਂ ਸੰਤਾਂ ਤੇ ਸੰਗਤਾਂ ਦੇ ਠਹਿਰਨ ਲਈ ਰਿਹਾਇਸ਼ੀ ਸਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਦੀ ਪਹਿਲੀ ਉਸਾਰੀ ਅਧੀਨ ਬਣਾਏ ਜਾ ਰਹੇ ਕਮਰਿਆਂ ਦੇ ਲੈਂਟਰ ਪਾਏ ਗਏ। ਜ਼ਿਕਰਯੋਗ ਹੈ ਕਿ ਸ਼ਤਾਬਦੀ ਸਮਾਰੋਹ ਦੌਰਾਨ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਲਈ ਲੰਗਰ ਲਗਾਏ ਜਾਣਗੇ।
ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਫੋਰਮੈਨ ਅਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਤੇ ਸੰਗਤਾਂ ਵੱਲੋਂ ਲੈਂਟਰ ਪਾਉਣ ਦੀ ਸੇਵਾ ਆਰੰਭ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜਥੇਦਾਰ ਬਾਬਾ ਜੈਮਲ ਸਿੰਘ ਨੇ ਸੰਗਤ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਸ਼ਤਾਬਦੀ ਸਮਾਗਮਾਂ ਵਿੱਚ ਹੁੰਮ ਹੁਮਾ ਕੇ ਪਹੁੰਚਣ।

Advertisement

Advertisement
Advertisement