For the best experience, open
https://m.punjabitribuneonline.com
on your mobile browser.
Advertisement

ਮੌਜੂਦਾ ਸਮੇਂ ਦੇਸ਼ ਦੇ ਹਾਲਾਤ ਸਾਜ਼ਗਾਰ ਨਹੀਂ: ਬੈਂਸ

11:41 AM Apr 01, 2024 IST
ਮੌਜੂਦਾ ਸਮੇਂ ਦੇਸ਼ ਦੇ ਹਾਲਾਤ ਸਾਜ਼ਗਾਰ ਨਹੀਂ  ਬੈਂਸ
ਦਰਜਾ ਚਾਰ ਮੁਲਾਜ਼ਮਾਂ ਦੀ ਮੀਟਿੰਗ ਦੌਰਾਨ ਹਾਜ਼ਰ ਆਗੂ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਾਰਚ
ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਦੀ ਦਰਜਾ ਚਾਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਗੂ ਸਾਥੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ ਦੇ ਹਾਲਤ ਸਾਜ਼ਗਾਰ ਨਹੀਂ ਹਨ। ਬੇਰੁਜ਼ਗਾਰੀ, ਮਹਿੰਗਾਈ, ਗ਼ਰੀਬੀ ਅਤੇ ਭੁੱਖਮਰੀ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ-ਮਜ਼ਦੂਰ ਵਰਗ ਦੀ ਆਰਥਿਕ ਸਥਿਤੀ ’ਚ ਕੋਈ ਸੁਧਾਰ ਨਹੀਂ ਹੈ। ਇਸ ਦੌਰਾਨ 11 ਅਪਰੈਲ ਨੂੰ ਮੋਗਾ ਵਿੱਚ ਹੋ ਰਹੀ ਚੇਤਨਾ ਕਨਵੈਨਸ਼ਨ ਵਿੱਚ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਹੈ।‌
ਉਨ੍ਹਾਂ ਪੁਰਾਣੀ ਪੈਨਸ਼ਨ ਲਾਗੂ ਕਰਨ, ਘੱਟੋ-ਘੱਟ ਉਜ਼ਰਤ 26 ਹਜ਼ਾਰ ਰੁਪਏ ਕਰਨ, ਠੇਕਾ ਪ੍ਰਣਾਲੀ ਦਾ ਖ਼ਾਤਮਾ ਕਰ ਕੇ ਰੈਗੂਲਰ ਭਰਤੀ ਕਰਨ, ਸਿਵਲ ਸੇਵਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਆਦਿ ਮੁੱਦਿਆਂ ਤੇ ਡੂੰਘੀਆਂ ਵਿਚਾਰਾਂ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ 11 ਅਪਰੈਲ ਨੂੰ ਮੋਗਾ ਵਿੱਚ ਹੋ ਰਹੀ ਚੇਤਨਾ ਕਨਵੈਨਸ਼ਨ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਮੀਟਿੰਗ ਦੌਰਾਨ ਅਸ਼ੋਕ ਕੁਮਾਰ ਮੱਟੂ, ਮਾਤਾ ਪ੍ਰਸ਼ਾਦਿ, ਲਾਭ ਸਿੰਘ ਬੇਰਕਲਾਂ, ਰਕੇਸ਼ ਕੁਮਾਰ ਸੁੰਢਾ, ਇੰਦਰਜੀਤ ਸਿੰਘ, ਹਜ਼ਾਰੀ ਲਾਲ ਮੱਤੇਵਾੜਾ, ਜੀਤ ਸਿੰਘ, ਜਸਵੰਤ ਸਿੰਘ, ਜੈਵੀਰ, ਸੋਨੂ, ਅਮਰਨਾਥ ਅਤੇ ਸਤਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਵਰਕਰਾਂ ਤੋਂ ਸਕੂਲਾਂ ਵਿੱਚ ਵਾਧੂ ਕੰਮ ਲੈਣਾ ਬੰਦ ਕੀਤਾ ਜਾਵੇ, ਦੂਹਰੀ ਸ਼ਿਫਟ ਵਾਲੇ ਸਕੂਲਾਂ ਵਿੱਚ ਕਰਮਚਾਰੀਆਂ ਤੋਂ ਵਾਧੂ ਸਮਾਂ ਡਿਊਟੀ ਲੈਣੀ ਬੰਦ ਕੀਤੀ ਜਾਵੇ ਅਤੇ ਮੱਤੇਵਾੜਾ ਪਸ਼ੂ ਫਾਰਮ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਦਰਜ਼ਾ ਚਾਰ ਕਰਮਚਾਰੀਆਂ ਨੂੰ ਪਹਿਲਾਂ ਦੀ ਤਰ੍ਹਾਂ ਦਫ਼ਤਰ ਵੱਲੋਂ ਤਨਖ਼ਾਹ ਦਿੱਤੀ ਜਾਵੇ। ਖਜ਼ਾਨਚੀ ਰਣਜੀਤ ਸਿੰਘ, ਸਰਪ੍ਰਸਤ ਮਾਤਾ ਪ੍ਰਸ਼ਾਦਿ ਅਤੇ ਚੈਅਰਮੈਨ ਪਰਮਜੀਤ ਸਿੰਘ ਨੇ ਸਭ ਆਗੂ ਸਾਥੀਆਂ ਦਾ ਧੰਨਵਾਦ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×