ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਐੱਸਐੱਸ ਦੇ ਇਸ਼ਾਰੇ ’ਤੇ ਭਾਜਪਾ ਸਿੱਖ ਸੰਸਥਾਵਾਂ ਨੂੰ ਤੋੜਨ ਲੱਗੀ: ਬੀਬੀ ਜਗੀਰ ਕੌਰ

08:47 AM May 03, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਮਈ
ਇੱਥੇ ਜਲੰਧਰ ਲੋਕ ਸਭਾ ਹਲਕੇ ਦੇ ਪਿੰਡ ਪੰਡੋਰੀ ਨਿੱਝਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਕੀਤੀ ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਰਐੱਸਐੱਸ ਦੇ ਇਸ਼ਾਰੇ ’ਤੇ ਭਾਜਪਾ ਸਿੱਖ ਸੰਸਥਾਵਾਂ ਨੂੰ ਤੋੜ ਰਹੀ ਹੈ ਅਤੇ ਸਿੱਖ ਸੰਸਥਾਵਾਂ ’ਤੇ ਕਬਜ਼ੇ ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਨੇ ਜੇ ਵੱਖਰੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਮਤਾ ਪਾਸ ਕੀਤਾ ਸੀ, ਤਾਂ ਉਸ ਨੂੰ ਭਾਜਪਾ ਦੀ ਖੱਟਰ ਸਰਕਾਰ ਨੇ ਅਮਲੀ ਜਾਮਾ ਪਹਿਨਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਇਸੇ ਤਰ੍ਹਾਂ ਤਖਤ ਸ੍ਰੀ ਹਜ਼ੂਰ ਸਾਹਿਬ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਸ ਦੇ ਪ੍ਰਬੰਧ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਨੇ ਵੱਡੇ ਅਹੁਦੇ ਦਿੱਤੇ ਪਰ ਉਸ ਨੇ ਪਾਰਟੀ ਨੂੰ ਧੋਖਾ ਦਿੱਤਾ।

Advertisement

Advertisement
Advertisement