ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਟਾ-ਦਾਲ ਸਕੀਮ: ਕਣਕ ਦੀ ਸਪਲਾਈ ਡੀਪੂ ਹੋਲਡਰਾਂ ਰਾਹੀਂ ਕਰਵਾਉਣ ਦੀ ਮੰਗ

06:42 AM Jun 24, 2024 IST

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 23 ਜੂਨ
ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਤੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਦੀ ਸਪਲਾਈ ਡੀਪੂ ਹੋਲਡਰਾਂ ਰਾਹੀਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਜਾਂ ਹੋਰ ਏਜੰਸੀਆਂ ਰਾਹੀਂ ਕਣਕ ਲੈਣ ਸਮੇਂ ਲਾਭਪਾਤਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੱਛਲੀ ਕਲਾਂ ਨੇ ਕਿਹਾ ਕਿ ਏਜੰਸੀਆਂ ਕੋਲੋਂ ਕਣਕ ਦੀ ਸਪਲਾਈ ਲੈਣ ਸਮੇਂ ਲਾਭਪਾਤਰੀਆਂ ਨੂੰ ਲੰਮੀਆਂ ਲਾਈਨਾਂ ’ਚ ਲੱਗ ਕੇ ਪਰਚੀਆਂ ਕਟਵਾਉਣੀਆਂ ਪੈ ਰਹੀਆਂ ਹਨ। ਇਸ ਦੇ ਬਜਾਏ ਜੇ ਕਣਕ ਡੀਪੂ ਹੋਲਡਰਾਂ ਰਾਹੀਂ ਪਹਿਲਾਂ ਵਾਂਗ ਹੀ ਵੰਡੀ ਜਾਵੇ ਤਾਂ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨ ਨਹੀ ਹੋਣਾ ਪਵੇਗਾ।

Advertisement

Advertisement