For the best experience, open
https://m.punjabitribuneonline.com
on your mobile browser.
Advertisement

ਏਟਕ ਵੱਲੋਂ ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ

10:25 AM Aug 20, 2024 IST
ਏਟਕ ਵੱਲੋਂ ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਅਗਸਤ
ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਨੇ ਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਕਰਨ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਏਟਕ ਆਗੂ ਕਾਮਰੇਡ ਐੱਮਐੱਸ ਭਾਟੀਆ ਨੇ ਅੱਜ ਇੱਥੇ ਮਹਿਲਾ ਡਾਕਟਰਾਂ ਦੀ ਨਿਆਂ, ਸੁਰੱਖਿਆ ਅਤੇ ਸੁਰੱਖਿਆ ਲਈ ਹੜਤਾਲੀ ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਅਜਿਹੇ ਅਪਰਾਧ ਦੀ ਫਾਸਟ ਟਰੈਕ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਮੁੱਢਲੀ ਡਾਕਟਰੀ ਜਾਂਚ ਸਪੱਸ਼ਟ ਤੌਰ ’ਤੇ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵੱਲ ਇਸ਼ਾਰਾ ਕਰਦੀ ਹੈ ਪਰ ਹੁਣ ਤੱਕ ਸਿਰਫ਼ ਇੱਕ ਹੀ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਸੀਬੀਆਈ ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੰਮ ਵਾਲੀ ਥਾਂ ’ਤੇ ਇਹ ਭਿਆਨਕ ਘਟਨਾ ਵਾਪਰੀ ਹੈ, ਜੋ ਜ਼ਾਹਿਰ ਕਰਦੀ ਹੈ ਕਿ ਮਹਿਲਾ ਡਾਕਟਰ ਲਈ ਇਹ ਅਸੁਰੱਖਿਅਤ ਸਾਬਤ ਹੋਈ ਹੈ। ਇਸ ਸਬੰਧੀ ਰਿਪੋਰਟਾਂ ਵਿੱਚ ਵੀ ਕਿਹਾ ਗਿਆ ਹੈ ਕਿ ਡਾਕਟਰ ਸੈਮੀਨਾਰ ਹਾਲ ਵਿੱਚ ਆਰਾਮ ਕਰਨ ਲਈ ਸੋਂ ਗਈ ਸੀ ਇਸ ਦਾ ਮਤਲਬ ਹੈ ਕਿ ਇੱਥੇ ਡਾਕਟਰਾਂ ਖਾਸ ਕਰ ਕੇ ਮਹਿਲਾ ਡਾਕਟਰਾਂ ਲਈ ਆਰਾਮ ਕਰਨ ਲਈ ਕੋਈ ਕਮਰੇ ਨਹੀਂ ਹਨ।
ਉਨ੍ਹਾਂ ਆਰਜੀ ਕਰ ਮੈਡੀਕਲ ਕਾਲਜ ਹਸਪਤਾਲ ਦੇ ਸਰਾਸਰ ਗੈਰ-ਕਾਨੂੰਨੀ ਕੰਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਏਟਕ ਨੇ ਹਸਪਤਾਲ ਵਿੱਚ ਡਾਕਟਰਾਂ, ਨਰਸਾਂ ਅਤੇ ਹੋਰ ਕਰਮਚਾਰੀਆਂ ਦੇ ਕੰਮਕਾਜੀ ਹਾਲਾਤ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਾਰੇ ਹਸਪਤਾਲਾਂ ਵਿੱਚ ਨਿਯਮਤ ਕੰਮ ਦੇ ਘੰਟੇ, ਆਰਾਮ ਕਰਨ ਵਾਲੇ ਕਮਰੇ, ਟਾਇਲਟ ਸਹੂਲਤਾਂ ਅਤੇ ਸੁਰੱਖਿਅਤ ਕੰਮ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਇੱਕ ਕਾਨੂੰਨ ਵੀ ਬਣਾਉਣ ਦੀ ਮੰਗ ਕੀਤੀ ਹੈ।

Advertisement

Advertisement
Advertisement
Author Image

joginder kumar

View all posts

Advertisement