ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਥਲੈਟਿਕ ਚੈਂਪੀਅਨਸ਼ਿਪ: ਟਾਹਲੀਆਣਾ ਸਾਹਿਬ ਦੇ ਖਿਡਾਰੀਆਂ ਦੀ ਹੂੰਝਾ ਫੇਰ ਜਿੱਤ

08:47 AM Jul 01, 2023 IST
ਜੇਤੂ ਖਿਡਾਰੀ ਅਾਪਣੇ ਤਗਮਿਆਂ ਨਾਲ। -ਫੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 30 ਜੂਨ
ਦੇਹਰਾਦੂਨ ਵਿੱਚ ਹੋਈ 18ਵੀਂ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਪ੍ਰਿੰਸੀਪਲ ਡਿੰਪਲ ਕੌਰ ਢਿੱਲੋਂ ਅਨੁਸਾਰ ਖੁਸ਼ਪ੍ਰੀਤ ਕੌਰ 10 ਤੋਂ 15 ਸਾਲ ਉਮਰ ਵਰਗ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਸੋਨੇ ਦਾ ਤਗਮਾ, ਤੀਹਰੀ ਛਾਲ ਵਿੱਚ ਸੋਨ ਤਗਮਾ ਅਤੇ 100 ਮੀਟਰ ਦੌੜ ਵਿੱਚ ਵੀ ਸੋਨ ਤਗਮਾ ਅਤੇ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਅਮਨਪ੍ਰੀਤ ਸਿੰਘ ਨੇ 15 ਤੋਂ 20 ਸਾਲ ਉਮਰ ਵਰਗ ਵਿੱਚ ਲੰਬੀ ਛਾਲ ਵਿੱਚ ਸੋਨੇ ਦਾ ਤਗਮਾ, ਤੀਹਰੀ ਛਾਲ ਵਿੱਚ ਸੋਨੇ ਦਾ ਤਗਮਾ ਅਤੇ 100 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ। ਜਤਿੰਦਰ ਕੌਰ 40 ਤੋਂ 45 ਸਾਲ ਉਮਰ ਵਰਗ ਵਿੱਚ ਲੰਬੀ ਛਾਲ ਵਿੱਚ ਸੋਨੇ ਦਾ ਤਗਮਾ, ਤੀਹਰੀ ਛਾਲ ਵਿੱਚ ਸੋਨੇ ਦਾ ਤਗਮਾ ਅਤੇ 100 ਮੀਟਰ ਦੌੜ ਵਿੱਚ ਵੀ ਸੋਨੇ ਦਾ ਤਗਮਾ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਦਸਮੇਸ਼ ਸਕੂਲ ਦੇ ਸੁਦਾਗਰ ਸਿੰਘ ਡੀਪੀਈ ਅਧਿਆਪਕ ਨੇ 45 ਤੋਂ 50 ਸਾਲ ਉਮਰ ਵਰਗ ਵਿੱਚ ਲੰਬੀ ਛਾਲ ਵਿੱਚ ਸੋਨੇ ਦਾ ਤਗਮਾ, ਤੀਹਰੀ ਛਾਲ ਵਿੱਚ ਸੋਨੇ ਦਾ ਤਗਮਾ ਅਤੇ ਗੋਲਾ ਸੁੱਟ ਦੇ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਸਕੂਲ ਦੇ ਖਿਡਾਰੀਆਂ ਨੇ ਲੰਬੀ ਛਾਲ, ਤੀਹਰੀ ਛਾਲ ਅਤੇ 100 ਮੀਟਰ ਦੌੜ ਵਿੱਚ ਸੋਨੇ ਦੇ ਤਗਮਿਆਂ ਦੀ ਝੜੀ ਲਾ ਦਿੱਤੀ। ਸਕੂਲ ਦੀ ਪ੍ਰਿੰਸੀਪਲ ਡਿੰਪਲ ਕੌਰ ਢਿੱਲੋਂ ਅਤੇ ਸਮੂਹ ਸਟਾਫ਼ ਨੇ ਤਗਮੇ ਜਿੱਤਣ ਵਾਲਿਆਂ ਨੂੰ ਮੁਬਾਰਕਬਾਦ ਦਿੱਤੀ।

Advertisement

Advertisement
Tags :
ਅਥਲੈਟਿਕਸਾਹਿਬਹੂੰਝਾਖਿਡਾਰੀਆਂਚੈਂਪੀਅਨਸ਼ਿਪਜਿੱਤਟਾਹਲੀਆਣਾ