For the best experience, open
https://m.punjabitribuneonline.com
on your mobile browser.
Advertisement

ਦਸਮੇਸ਼ ਗਰਲਜ਼ ਕਾਲਜ ’ਚ ਅਥਲੈਟਿਕ ਮੀਟ

08:54 AM Mar 05, 2024 IST
ਦਸਮੇਸ਼ ਗਰਲਜ਼ ਕਾਲਜ ’ਚ ਅਥਲੈਟਿਕ ਮੀਟ
ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਜੀਤ
Advertisement

ਪੱਤਰ ਪ੍ਰੇਰਕ
ਮੁਕੇਰੀਆਂ, 4 ਮਾਰਚ
ਇੱਥੋਂ ਦੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਵਿੱਚ ਪ੍ਰਿੰਸੀਪਲ ਡਾ. ਕਰਮਜੀਤ ਕੌਰ ਦੀ ਅਗਵਾਈ ਵਿੱਚ ਖੇਡ ਮੁਕਾਬਲੇ ਕਰਵਾਏ ਗਏ। ਵਿਭਾਗ ਦੀ ਡਾਇਰੈਕਟਰ ਲੈਫਟੀਨੈਂਟ ਡਾ. ਰਾਜਵਿੰਦਰ ਕੌਰ ਦੇ ਯਤਨਾਂ ਨਾਲ ਕਰਵਾਈ ਇਸ ਅਥਲੈਟਿਕ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਚੱਕ ਤੇ ਜ਼ਿਲ੍ਹਾ ਸਿੱਖਿਆ ਅਫਸਰ ਕਮਲਦੀਪ ਕੌਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕੁਲਦੀਪ ਸਿੰਘ ਵਰਿਆਣਾ, ਦਵਿੰਦਰ ਸਿੰਘ, ਹਰਪਾਲ ਸਿੰਘ, ਸੱਤਪਾਲ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ, ਗੁਰਦੀਪ ਸਿੰਘ ਤੇ (ਐਡਵੋਕੇਟ), ਬਿਕਰਮਜੀਤ ਸਿੰਘ ਨੇ ਸ਼ਿਰਕਤ ਕੀਤੀ। ਬੀ.ਐੱਸਸੀ ਨਾਨ ਮੈਡੀਕਲ ਦੀ ਵਿਦਿਆਰਥਣ ਸ਼੍ਰੇਆ ਨੂੰ ਸਰਬੋਤਮ ਅਥਲੀਟ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ।
ਖੇਡਾਂ ਦੀ ਸ਼ੁਰੂਆਤ ਚੇਅਰਮੈਨ ਰਵਿੰਦਰ ਸਿੰਘ ਚੱਕ ਵਲੋਂ ਮਸ਼ਾਲ ਜਲਾਉਣ ਦੀ ਰਸਮ ਨਾਲ ਸ਼ੁਰੂ ਹੋਈ ਅਤੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਅਥਲੈਟਿਕ ਮੀਟ ਦੌਰਾਨ 50 ਮੀਟਰ ਦੌੜ ਵਿੱਚ ਸ਼ਰੇਆ ਨੇ ਪਹਿਲਾ, ਉਤੇਸ਼ਨਾ ਨੇ ਦੂਜਾ ਅਤੇ ਨਵਦੀਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੈਮਨ ਰੇਸ ਵਿੱਚੋਂ ਪ੍ਰੀਤੀ ਨੇ ਪਹਿਲਾ, ਮਹਿਮਾ ਨੇ ਦੂਜਾ ਅਤੇ ਨੈਤਿਕਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 100 ਮੀਟਰ ਦੌੜ ਵਿੱਚ ਨਵਦੀਪ ਕੌਰ ਨੇ ਪਹਿਲਾ ਸਥਾਨ, ਆਂਚਲ ਨੇ ਦੂਜਾ ਅਤੇ ਪ੍ਰਿਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਚਾਟੀ ਦੌੜ ਵਿੱਚ ਪ੍ਰੀਤੀ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਟਰਾਫੀ ਜਿੱਤੀ। ਸੈਕ ਦੌੜ ਵਿੱਚ ਨੀਤੀਕਾ ਨੇ ਪਹਿਲਾ, ਰਿਤਿਕਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਤਿੰਨ ਟੰਗੀ ਦੌੜ ਵਿੱਚੋਂ ਕਮਲਜੀਤ ਤੇ ਈਸ਼ਾ ਨੇ ਪਹਿਲਾ, ਕੋਮਲ ਤੇ ਕਿਰਨ ਨੇ ਦੂਜਾ ਅਤੇ ਕੋਮਲ ਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸ਼ਾਟਪੁੱਟ ਮੁਕਾਬਲੇ ਵਿੱਚ ਨੇਹਾ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਰਿਤਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਬੰਧਕੀ ਕਮੇਟੀ ਮੈਂਬਰ ਗੁਰੂਅਨਹਦ ਸਿੰਘ, ਅਜੀਤ ਸਿੰਘ ਸੱਚਦੇਵਾ, ਗਗਨਦੀਪ ਸਿੰਘ ਬਰਿਆਣਾ, ਸਹਾਇਕ ਪ੍ਰੋ. ਰਾਜਦੀਪ ਕੌਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×