For the best experience, open
https://m.punjabitribuneonline.com
on your mobile browser.
Advertisement

ਜੀਟੀਬੀ ਐਜੂਕੇਸ਼ਨ ਟਰੱਸਟ ਵੱਲੋਂ ਅਥਲੈਟਿਕ ਮੀਟ

10:57 AM Apr 08, 2024 IST
ਜੀਟੀਬੀ ਐਜੂਕੇਸ਼ਨ ਟਰੱਸਟ ਵੱਲੋਂ ਅਥਲੈਟਿਕ ਮੀਟ
ਜੇਤੂਆਂ ਨੂੰ ਇਨਾਮ ਵੰਡਦੇ ਹੋਏ ਮਹਿਮਾਨ ਤੇ ਪ੍ਰਿੰਸੀਪਲ ਡਾ. ਵਰਿੰਦਰ ਕੌਰ। -ਫੋਟੋ: ਸੰਦਲ
Advertisement

ਪੱਤਰ ਪ੍ਰੇਰਕ
ਦਸੂਹਾ, 7 ਅਪਰੈਲ
ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਅਧੀਨ ਸੰਚਾਲਿਤ ਜੀਟੀਬੀ ਖਾਲਸਾ ਕਾਲਜ ਫਾਰ ਵਿਮੈੱਨ ਅਤੇ ਜੀਟੀਬੀ ਖਾਲਸਾ ਕਾਲਜ (ਬੀ.ਐੱਡ) ਆਫ ਐਜੂਕੇਸ਼ਨ ਵੱਲੋਂ ਪ੍ਰਿੰਸੀਪਲ ਡਾ. ਵਰਿੰਦਰ ਕੌਰ ਅਤੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਟਰੱਸਟ ਦੇ ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ ਤੇ ਜੁਆਇੰਟ ਸਕੱਤਰ ਪ੍ਰਸ਼ੋਤਮ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਪੁੱਜੇ। ਝੰਡਾ ਲਹਿਰਾਉਣ ਦੀ ਰਸਮ ਮਗਰੋਂ ਵਾਲੰਟੀਅਰ ਵਿਦਿਆਰਥਣਾਂ ਵੱਲੋਂ ਕੱਢੇ ਗਏ ਮਾਰਚ ਪਾਸਟ ਤੋਂ ਦੀਪਗਗਨ ਸਿੰਘ ਗਿੱਲ ਨੇ ਸਲਾਮੀ ਲਈ। ਖੇਡ ਵਿਭਾਗ ਦੇ ਮੁਖੀ ਮੈਡਮ ਨਵਜੋਤ ਕੌਰ ਤੇ ਮੈਡਮ ਪਰਮਿੰਦਰ ਕੌਰ ਢਿੱਲੋਂ ਵੱਲੋਂ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ 100 ਮੀਟਰ ਦੌੜ ਮੁਕਾਬਲਿਆਂ ਵਿੱਚ ਡਿਗਰੀ ਕਾਲਜ ਦੀ ਅੰਕਿਤਾ, ਜਸਪ੍ਰੀਤ ਕੌਰ ਤੇ ਮਨਦੀਪ ਕੌਰ ਨੇ ਕ੍ਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਕਬਜ਼ਾ ਕੀਤਾ। ਤਿੰਨ ਟੰਗੀ ਦੌੜ ਵਿੱਚ ਡਿਗਰੀ ਕਾਲਜ ਦੀ ਅੰਕਿਤਾ ਅਤੇ ਮੁਸਕਾਨ ਨੇ ਪਹਿਲਾ, ਜੋਬਨਦੀਪ ਕੌਰ ਅਤੇ ਦੀਪਿਕਾ ਨੇ ਦੂਸਰਾ ਅਤੇ ਸ਼ੈਲੀ ਤੇ ਤਾਨੀਆ ਨੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਬੀ.ਐੱਡ ਕਾਲਜ ਦੀ ਰਜਨੀ ਤੇ ਬੰਦਨਾ ਨੇ ਪਹਿਲਾ, ਮਨੀਸ਼ਾ ਤੇ ਪ੍ਰਿੰਜ਼ਲ ਨੇ ਦੂਜਾ ਅਤੇ ਮਾਨਸੀ ਤੇ ਸ਼ਿਵਾਨੀ ਸਲਾਰੀਆ ਨੇ ਤੀਜਾ ਸਥਾਨ ਹਾਸਲ ਕੀਤਾ। ਲੈਮਨ ਸਪੂੁਨ ਰੇਸ ਵਿੱਚ ਡਿਗਰੀ ਕਾਲਜ ਦੀ ਜੋਬਨਦੀਪ ਕੌਰ, ਮਨਦੀਪ ਕੌਰ ਤੇ ਸਿਮਰਨਜੀਤ ਕੌਰ ਨੇ ਕ੍ਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਕਬਜ਼ਾ ਕੀਤਾ ਜਦਕਿ ਬੀ.ਐੱਡ ਕਾਲਜ ਦੀ ਕੋਮਲ ਨੇ ਪਹਿਲਾ, ਰਮਨੀਤ ਨੇ ਦੂਜਾ ਤੇ ਅਨੁਰਾਧਾ ਨੇ ਤੀਜਾ ਸਥਾਨ ਹਾਸਲ ਕੀਤਾ। ਬੋਰੀ ਦੌੜ ਵਿੱਚ ਡਿਗਰੀ ਕਾਲਜ ਦੀ ਸਿਮਰਨਜੀਤ ਕੌਰ ਨੇ ਪਹਿਲਾ, ਤਾਨੀਆ ਨੇ ਦੂਜਾ ਤੇ ਜੋਬਨਦੀਪ ਕੌਰ ਨੇ ਤੀਜਾ ਸਥਾਨ ਮੱਲਿਆ ਜਦਕਿ ਬੀ.ਐੱਡ ਕਾਲਜ ਦੀ ਸ਼ਿਵਾਨੀ ਨੇ ਪਹਿਲਾ, ਰਜਨੀ ਨੇ ਦੂਜਾ ਤੇ ਮਹਿਮਾ ਨੇ ਤੀਜਾ ਸਥਾਨ ਹਾਸਲ ਕੀਤਾ। ਮੇਲ ਸਟਾਫ ਦੇ 100 ਮੀਟਰ ਦੌੜ ਮੁਕਾਬਲਿਆਂ ਵਿੱਚ ਅਸਿਸਟੈਂਟ ਪ੍ਰੋ. ਰਾਜ ਕੁਮਾਰ, ਅਸਿਸਟੈਂਟ ਪ੍ਰੋ. ਰਣਜੀਤ ਸਿੰਘ ਅਤੇ ਅਸਿਸਟੈਂਟ ਪ੍ਰੋ. ਸਿਕੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਮਹਿਮਾਨਾਂ ਵੱਲੋਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪ੍ਰਿੰਸੀਪਲ ਜੋਤੀ ਸੈਣੀ ਤੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਮਜੂਦ ਸਨ।

Advertisement

Advertisement
Author Image

Advertisement
Advertisement
×