ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਕਾਲਜ ਵਿੱਚ ਅਥਲੈਟਿਕ ਮੀਟ ਕਰਵਾਈ

06:51 AM Feb 29, 2024 IST
ਮਸਤੂਆਣਾ ਸਾਹਿਬ ’ਚ ਅਥਲੈਟਿਕ ਮੀਟ ਦੇ ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 28 ਫਰਵਰੀ
ਅਕਾਲ ਕਾਲਜ ਆਫ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਅਤੇ ਅਕਾਲ ਕਾਲਜ ਆਫ਼ ਡਿਪਲੋਮਾ ਫਾਰਮੇਸੀ ਵੱਲੋਂ ਸਾਂਝੇ ਤੌਰ ’ਤੇ ਮਸਤੂਆਣਾ ਸਾਹਿਬ ਵਿਖੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਅਤੇ ਡਾਕਟਰ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ। ਇਸ ਅਥਲੈਟਿਕ ਮੀਟ ਦਾ ਉਦਘਾਟਨ ਉੱਘੇ ਸਮਾਜ ਅਤੇ ਲੇਖਕ ਸੁਖਵਿੰਦਰ ਸਿੰਘ ਫੁੱਲ ਨੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਦੌਰਾਨ ਝੰਡਾ ਲਹਿਰਾ ਕੇ ਕੀਤਾ ਗਿਆ। ਵਿਸ਼ੇਸ਼ ਮਹਿਮਾਨ ਵਜੋਂ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸ਼ਿਰਕਤ ਕੀਤੀ। ਡਾਤ ਕਟਰ ਗੁਰਪ੍ਰੀਕੌਰ ਅਤੇ ਡਾਕਟਰ ਜਸਪਾਲ ਸਿੰਘ ਵੱਲੋਂ ਜੀ ਆਇਆਂ ਕਹਿਣ ਉਪਰੰਤ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਫੁੱਲ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅਨੁਸ਼ਾਸਨ ਵਿਚ ਰਹਿਕੇ ਖੇਡਣ ਲਈ ਪ੍ਰੇਰਿਆ। ਇਸ ਮੌਕੇ ਹੋਏ ਮੁਕਾਬਲਿਆਂ ਦੌਰਾਨ ਲੜਕਿਆਂ ਵਿਚੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਦੇ ਗੌਰਵ ਅਤੇ ਲੜਕੀਆਂ ਵਿੱਚੋਂ ਬਾਬਾ ਦੀਪ ਸਿੰਘ ਹਾਊਸ ਦੀ ਰਚਨਾ ਨੂੰ ਬੈੱਸਟ ਅਥਲੀਟ ਚੁਣਿਆ ਗਿਆ। ਇਸ ਮੌਕੇ ਵੱਖ ਵੱਖ ਹਾਊਸਾਂ ਦੇ ਹੋਏ ਸਖ਼ਤ ਮੁਕਾਬਲੇ ਦੌਰਾਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਅਤੇ ਬਾਬਾ ਦੀਪ ਸਿੰਘ ਹਾਊਸ ਨੇ ਦੂਸਰਾ ਸਥਾਨ ਹਾਸਲ ਕੀਤਾ। ਮੈਡਮ ਅਮਨਦੀਪ ਕੌਰ ਬਾਠ ਅਤੇ ਮੈਡਮ ਕਿਰਨ ਬਾਲਾ ਵੱਲੋਂ ਮੰਚ ਸੰਚਾਲਨ ਕਰਨ ਉਪਰੰਤ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਪ੍ਰਿੰਸੀਪਲ ਡਾਕਟਰ ਗੀਤਾ ਠਾਕੁਰ, ਡਾਕਟਰ ਜਸਪ੍ਰੀਤ ਸਿੰਘ, ਪ੍ਰਿੰਸੀਪਲ ਵਿਜੇ ਪਲਾਹਾ ਅਤੇ ਅਕਾਲ ਸੰਸਥਾਵਾਂ ਦੇ ਵੱਖ-ਵੱਖ ਪ੍ਰਿੰਸੀਪਲ ਸਾਹਿਬਾਨ ਅਤੇ ਸਟਾਫ ਮੈਂਬਰ ਮੌਜੂਦ ਸਨ।

Advertisement

Advertisement