ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਡੂਰ ਸਾਹਿਬ ਵਿੱਚ ਅਥਲੈਟਿਕ ਮੀਟ ਕਰਵਾਈ

10:29 AM Nov 09, 2024 IST
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ।

ਗੋਇੰਦਵਾਲ ਸਾਹਿਬ:

Advertisement

ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅੱਠਵੀਂ ਸਾਲਾਨਾ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ। ਸੇਵਾ ਖਡੂਰ ਸਾਹਿਬ ਦੇ ਬਾਬਾ ਬਲਦੇਵ ਸਿੰਘ ਅਤੇ ਜਸਵਿੰਦਰਪਾਲ ਸਿੰਘ ਨੇ ਸ਼ੁਰੂਆਤ ਕਰਵਾਈ। ਪ੍ਰਿੰਸੀਪਲ ਅਮਰਜੀਤ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਕੂਲ ਦੇ ਚਾਰ ਹਾਊਸ ਬਾਬਾ ਦੀਪ ਸਿੰਘ ਜੀ, ਅਕਾਲੀ ਫੂਲਾ ਸਿੰਘ, ਹਰੀ ਸਿੰਘ ਨਲੂਆ ਅਤੇ ਸ਼ਾਮ ਸਿੰਘ ਅਟਾਰੀ ਦੇ ਵਿਦਿਆਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਕੁਲਵੰਤਬੀਰ ਸਿੰਘ ਕਲੇਰ ਰਿਟਾ. ਐੱਸਈ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਗੁਰਦਿਆਲ ਸਿੰਘ ਖਹਿਰਾ ਵੱਲੋਂ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕੀਤੀ ਗਈ। ਅਵਤਾਰ ਸਿੰਘ ਬਾਜਵਾ, ਵਰਿਆਮ ਸਿੰਘ, ਬਾਬਾ ਬਲਦੇਵ ਸਿੰਘ, ਕੁਲਵੰਤਬੀਰ ਸਿੰਘ ਕਲੇਰ ਅਤੇ ਗੁਰਦਿਆਲ ਸਿੰਘ ਖਹਿਰਾ ਨੇ ਇਨਾਮਾਂ ਦੀ ਵੰਡ ਕੀਤੀ। -ਪੱਤਰ ਪ੍ਰੇਰਕ

Advertisement
Advertisement