ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਥਲੈਟਿਕਸ: ਸੀਬਾ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

09:59 AM Sep 15, 2024 IST
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ।

ਲਹਿਰਾਗਾਗਾ: ਪੰਜਾਬ ਰਾਜ ਸਕੂਲ ਖੇਡਾਂ ਤਹਿਤ ਜਸਮੇਰ ਸਿੰਘ ਜੇਜੀ ਕਾਲਜ, ਗੁਰਨੇ ਕਲਾਂ ਵਿਖੇ ਹੋਏ ਜ਼ੋਨ-ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 600 ਮੀਟਰ ਦੌੜ ਵਿੱਚ ਗੁਣਤਾਸ ਸਿੰਘ ਲਦਾਲ ਨੇ ਪਹਿਲਾ, ਅੰਡਰ-17 ਲੌਂਗ ਜੰਪ ਵਿੱਚੋਂ ਗਗਨਦੀਪ ਸਿੰਘ ਨੇ ਪਹਿਲਾ ਅਤੇ ਗੁਰਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੁਰਿੰਦਰ ਸਿੰਘ, ਗਗਨਦੀਪ ਸਿੰਘ, ਗੁਰਜੋਤ ਸਿੰਘ ਅਤੇ ਗਗਨਪ੍ਰੀਤ ਸਿੰਘ ਦੀ ਅੰਡਰ-17 ਰਿਲੇਅ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟ-ਪੁੱਟ ਮੁਕਾਬਲੇ ਦੌਰਾਨ ਕੁਲਵਿੰਦਰ ਸਿੰਘ ਨੇ ਤੀਜਾ, ਜੈਵਲਿਨ ਥ੍ਰੋਅ ਵਿੱਚੋਂ ਗੁਰਜੋਤ ਸਿੰਘ ਨੇ ਤੀਜਾ, 1500 ਮੀਟਰ ਦੌੜ ਵਿੱਚੋਂ ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਅਤੇ ਅਮਨ ਢੀਂਡਸਾ ਨੇ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਨੀਤਾ ਨੰਦਾ, ਸਪੋਰਟਸ ਇੰਚਾਰਜ ਨਰੇਸ਼ ਚੌਧਰੀ, ਚੰਦਨ ਮੰਗਲ ਅਤੇ ਰਮਨਦੀਪ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement