ਅਥਲੈਟਿਕਸ: ਜੀਟੀਬੀ ਕਾਲਜ ਦੀ ਅਮਨਦੀਪ ਦਾ ਸ਼ਾਨਦਾਰ ਪ੍ਰਦਰਸ਼ਨ
ਪੱਤਰ ਪ੍ਰੇਰਕ
ਦਸੂਹਾ, 28 ਅਕਤੂਬਰ
ਪਟਨਾ ਵਿੱਚ ਹੋਈ ਦੋ ਰੋਜ਼ਾ ਚੋਥੀ ਆਲ ਇੰਡੀਆ ਓਪਨ ਅਥਲੈਟਿਕ ਚੈਂਪੀਅਨਸ਼ਿਪ (ਅੰਡਰ 23) ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਖਿਡਾਰਨ ਅਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਰੋਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਵੱਖ ਵੱਖ ਸੂਬਿਆਂ ਦੇ ਖਿਡਾਰੀਆਂ ਨੇ ਅਥਲੈਟਿਕ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਦੇ ਕਾਲਜ ਦੀ ਖਿਡਾਰਨ ਅਮਨਦੀਪ ਕੌਰ ਨੇ 1500 ਮੀਟਰ ਦੌੜ ਮੁਕਾਬਲਿਆਂ ਵਿੱਚ ਕਾਂਸੇ ਅਤੇ 800 ਮੀਟਰ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਕਾਲਜ ਪੁੱਜਣ ’ਤੇ ਪ੍ਰਿੰਸੀਪਲ ਵਰਿੰਦਰ ਕੌਰ ਦੀ ਅਗਵਾਈ ਹੇਠ ਖਿਡਾਰਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਖੇਡ ਪ੍ਰਾਪਤੀ ’ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉੱਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਪ੍ਰਿੰ. ਸੰਦੀਪ ਬੋਸਕੇ ਤੇ ਵਾਈਸ ਪ੍ਰਿੰ. ਜੋਤੀ ਸੈਣੀ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਖੇਡ ਵਿਭਾਗ ਦੇ ਮੁਖੀ ਪਰਮਿੰਦਰ ਕੋਰ, ਕੋਚ ਦੀਪਕ ਕੁਮਾਰ ਤੇ ਖਿਡਾਰਨ ਅਮਨਦੀਪ ਕੌਰ ਨੂੰ ਵਧਾਈ ਦਿੱਤੀ।