ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਥਲੈਟਿਕਸ: ਪੂਜਾ ਸਿੰਘ ਨਵੇਂ ਕੌਮੀ ਰਿਕਾਰਡ ਨਾਲ ਫਾਈਨਲ ’ਚ

07:47 AM Aug 31, 2024 IST

ਲੀਮਾ (ਪੇਰੂ), 30 ਅਗਸਤ
ਭਾਰਤ ਦੀ ਪੂਜਾ ਸਿੰਘ ਨੇ ਇੱਥੇ ਚੱਲ ਰਹੀ ਵਿਸ਼ਵ ਅਥਲੈਟਿਕਸ ਅੰਡਰ-20 ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੀ ਉੱਚੀ ਛਾਲ ਦੇ ਕੁਆਲੀਫਿਕੇਸ਼ਨ ਗੇੜ ਵਿੱਚ ਨਵੇਂ ਕੌਮੀ ਰਿਕਾਰਡ ਨਾਲ ਨੌਵੇਂ ਸਥਾਨ ’ਤੇ ਰਹਿ ਕੇ ਫਾਈਨਲ ਲਈ ਕੁਆਲੀਫਾਈ ਕੀਤਾ। ਹਰਿਆਣਾ ਦੇ ਫਤਿਆਬਾਦ ਜ਼ਿਲ੍ਹੇ ਦੀ ਰਹਿਣ ਵਾਲੀ 17 ਸਾਲਾ ਖਿਡਾਰਨ ਨੇ 1.83 ਮੀਟਰ ਉੱਚੀ ਛਾਲ ਨਾਲ ਵੀਰਵਾਰ ਦੇਰ ਰਾਤ ਕੁਆਲੀਫਿਕੇਸ਼ਨ ਰਾਊਂਡ ਗਰੁੱਪ ਬੀ ਵਿੱਚ ਦੂਜਾ ਅਤੇ ਕੁੱਲ ਮਿਲਾ ਕੇ ਨੌਵਾਂ ਸਥਾਨ ਹਾਸਲ ਕੀਤਾ ਅਤੇ 31 ਅਗਸਤ ਨੂੰ ਹੋਣ ਵਾਲੇ ਫਾਈਨਲ ਲਈ ਕੁਆਲੀਫਾਈ ਕੀਤਾ। ਪੂਜਾ ਨੇ ਪਿਛਲੇ ਸਾਲ ਕੋਰੀਆ ਵਿੱਚ ਏਸ਼ਿਆਈ ਅੰਡਰ-20 ਚੈਂਪੀਅਨਸ਼ਿਪ ਵਿੱਚ ਬਣਾਏ ਗਏ 1.82 ਮੀਟਰ ਦੇ ਆਪਣੇ ਹੀ ਰਿਕਾਰਡ ਵਿੱਚ ਸੁਧਾਰ ਕੀਤਾ। ਉਸ ਨੇ ਇਸ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਗਰੁੱਪ ਏ ਵਿੱਚੋਂ ਨੌਂ ਤੇ ਗਰੁੱਪ ਬੀ ’ਚੋਂ ਤਿੰਨ ਅਥਲੀਟਾਂ ਨੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। -ਪੀਟੀਆਈ

Advertisement

Advertisement