ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਤੀਕ ਅਹਿਮਦ ਤੇ ਅਸ਼ਰਫ਼ ਦੀ ਭੈਣ ਸੁਪਰੀਮ ਕੋਰਟ ਪਹੁੰਚੀ

07:44 PM Jun 29, 2023 IST

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿੱਚ ਅਪਰੈਲ ਮਹੀਨੇ ਮਾਰੇ ਗਏ ਅਤੀਕ ਅਹਿਮਦ ਅਤੇ ਅਸ਼ਰਫ਼ ਦੀ ਭੈਣ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦੋਵਾਂ ਭਰਾਵਾਂ ਨੂੰ ”ਹਿਰਾਸਤ ਵਿੱਚ” ਅਤੇ ”ਗ਼ੈਰਕਾਨੂੰਨੀ ਢੰਗ ਨਾਲ ਮਾਰੇ ਜਾਣ” ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ‘ਚ ਕਮਿਸ਼ਨ ਕਾਇਮ ਕਰਨ ਦੀ ਮੰਗ ਕੀਤੀ ਹੈ। ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ (60) ਅਤੇ ਉਸ ਦੇ ਭਰਾ ਅਸ਼ਰਫ ਦੀ ਲੰਘੇ ਅਪਰੈਲ ਮਹੀਨੇ ਪ੍ਰਯਾਗਰਾਜ ਵਿਚ ਉਦੋਂ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਪੁਲੀਸ ਮੁਲਾਜ਼ਮ ਉਨ੍ਹਾਂ ਦੋਵਾਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾ ਜਾ ਰਹੇ ਸਨ। ਦੋਵਾਂ ਦੀ ਭੈਣ ਆਇਸ਼ਾ ਨੂਰੀ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾ ਕੇ ਮੁਕਾਬਲੇ ‘ਚ ਹੱਤਿਆ, ਗ੍ਰਿਫ਼ਤਾਰ ਕਰਨ ਅਤੇ ਤੰਗ-ਪ੍ਰੇਸ਼ਾਨ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement
Tags :
ਅਸ਼ਰਫਅਹਿਮਦਅਤੀਕਸੁਪਰੀਮਕੋਰਟਪਹੁੰਚੀ
Advertisement