ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਤਿਸ਼ੀ ਨੇ ਵਿਜੀਲੈਂਸ ’ਤੇ ਅਧਿਕਾਰੀਆਂ ਨੂੰ ਧਮਕਾਉਣ ਦੇ ਦੋਸ਼ ਲਾਏ

08:52 AM Sep 27, 2023 IST

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੂਜੇ ਵਿਭਾਗਾਂ ਦੇ ਹਮਰੁਤਬਾ ਅਧਿਕਾਰੀਆਂ ਨੂੰ ‘ਗੈਰਕਾਨੂੰਨੀ ਆਦੇਸ਼’ ਜਾਰੀ ਕਰਨ ਲਈ ਧਮਕਾਅ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਲਿਖਿਆ ਹੈ। ਆਤਿਸ਼ੀ ਨੇ ਲਿਖਿਆ, ‘‘ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਗੈਰਕਾਨੂੰਨੀ ਆਦੇਸ਼ ਜਾਰੀ ਕਰਨ ਲਈ ਧਮਕਾਉਂਦੇ, ਡਰਾਉਂਦੇ ਅਤੇ ਪ੍ਰੇਸ਼ਾਨ ਕਰ ਰਹੇ ਹਨ। ਆਤਿਸ਼ੀ ਨੇ ਦੋਸ਼ ਲਾਇਆ ਕਿ ਅਧਿਕਾਰੀਆਂ ਹੁਕਮ ਜਾਰੀ ਨਾ ਕਰਨ ’ਤੇ ਉਨ੍ਹਾਂ ਵਿਰੁੱਧ ਜਾਂਚ ਸ਼ੁਰੂ ਕਰਨ ਅਤੇ ਉਨ੍ਹਾਂ ਨੂੰ ਮੁਅੱਤਲ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।’’ ਉਨ੍ਹਾਂ ਨੇ ਕਿਹਾ ਕਿ ਜੇ ਜੀਐੱਨਸੀਟੀਡੀ ਵਿੱਚ ਕੰਮ ਕਰਨ ਵਾਲੇ ਕਿਸੇ ਅਧਿਕਾਰੀ ਨੂੰ ਧਮਕਾਇਆ ਜਾਂਦਾ ਹੈ ਤੇ ਗੈਰ-ਕਾਨੂੰਨੀ ਆਦੇਸ਼ ਜਾਰੀ ਕਰਨ ਲਈ ਦਬਾਅ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਫ਼ੋਨ ਕਾਲ ਰਿਕਾਰਡ ਕਰਨੀ ਚਾਹੀਦੀ ਹੈ। ਇਹ ਰਿਕਾਰਡਿੰਗਾਂ ਅਨੁਸ਼ਾਸਨੀ ਅਤੇ ਕਾਨੂੰਨੀ ਕਾਰਵਾਈਆਂ ਦੋਵਾਂ ਵਿੱਚ ਸਬੂਤ ਵਜੋਂ ਮੰਨਣਯੋਗ ਹਨ।

Advertisement

Advertisement