ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਤਿਸ਼ੀ ਨੇ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

07:23 AM Sep 24, 2024 IST
ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਦੇ ਹੋਏ ਆਤਿਸ਼ੀ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਸਤੰਬਰ
ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਨੇ ਅੱਜ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸਾਂਭ ਲਿਆ ਹੈ। ਉਨ੍ਹਾਂ ਕੇਜਰੀਵਾਲ ਵਾਲੀ ਕੁਰਸੀ ਖਾਲੀ ਰੱਖ ਕੇ ‘ਭਰਤ’ ਵਾਂਗ ਸਰਕਾਰ ਚਲਾਉਣ ਦਾ ਅਹਿਦ ਲਿਆ ਤੇ ਮੁੱਖ ਮੰਤਰੀ ਕੇਜਰੀਵਾਲ ਵਾਲੀ ਕੁਰਸੀ ਉੱਪਰ ਬੈਠਣ ਦੀ ਥਾਂ ਵੱਖਰੀ ਕੁਰਸੀ ’ਤੇ ਬੈਠ ਕੇ ਕੰਮਕਾਰ ਸ਼ੁਰੂ ਕੀਤੇ। ਉਹ ਦਿੱਲੀ ਦੀ ਹੁਣ ਤੱਕ ਸਭ ਤੋਂ ਛੋਟੀ ਉਮਰ ਦੀ ਤੇ ਤੀਜੀ ਮਹਿਲਾ ਮੁੱਖ ਮੰਤਰੀ ਬਣੀ ਹੈ। ਉਨ੍ਹਾਂ ਕੋਲ 13 ਮਹਿਕਮੇ ਹੋਣਗੇ। ਦਿੱਲੀ ਵਿਧਾਨ ਸਭਾ ਦਾ ਦੋ ਦਿਨਾਂ ਦਾ ਸੈਸ਼ਨ 26 ਤੇ 27 ਸਤੰਬਰ ਨੂੰ ਹੋਵੇਗਾ, ਜਿਸ ਵਿੱਚ ਮੁੱਖ ਮੰਤਰੀ ਪਹਿਲੀ ਵਾਰ ਵਿਰੋਧੀ ਧਿਰ ਦਾ ਸਾਹਮਣਾ ਕਰੇਗੀ।
ਅਹੁਦਾ ਸਾਂਭਣ ਮਗਰੋਂ ਆਤਿਸ਼ੀ ਨੇ ਕਿਹਾ ਕਿ ਉਹ ਦਿੱਲੀ ਦੀ ਕਾਰਜਕਾਰੀ ਮੁੱਖ ਮੰਤਰੀ ਵਜੋਂ ਚਾਰ ਮਹੀਨੇ ਕੰਮ ਕਰੇਗੀ ਅਤੇ ਉਹ ਜਿਸ ਤਰ੍ਹਾਂ ਭਰਤ ਨੇ ਭਗਵਾਨ ਰਾਮ ਦੀਆਂ ਖੜਾਵਾਂ ਗੱਦੀ ’ਤੇ ਰੱਖ ਕੇ ਰਾਜ ਚਲਾਇਆ ਸੀ, ਉਹ ਵੀ ਉਸੇ ਤਰ੍ਹਾਂ ਕੰਮ ਕਰਨਗੇ ਤੇ ਕੇਜਰੀਵਾਲ ਦੀ ਕੁਰਸੀ ’ਤੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਅਹੁਦਾ ਛੱਡ ਕੇ ਰਾਜਨੀਤੀ ’ਚ ਮਿਸਾਲ ਕਾਇਮ ਕੀਤੀ ਹੈ। ਆਤਿਸ਼ੀ ਕੋਲ ਸਿੱਖਿਆ, ਮਾਲੀਆ, ਵਿੱਤ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਸਮੇਤ ਕੁੱਲ 13 ਵਿਭਾਗ ਹਨ। ਇਸੇ ਤਰ੍ਹਾਂ ਦਿੱਲੀ ਸਰਕਾਰ ਦੇ ਨਵੇਂ ਮੰਤਰੀਆਂ ਮੁਕੇਸ਼ ਅਹਿਲਾਵਤ, ਗੋਪਾਲ ਰਾਏ, ਇਮਰਾਨ ਹੁਸੈਨ, ਕੈਲਾਸ਼ ਗਹਿਲੋਤ ਤੇ ਸੌਰਭ ਭਾਰਦਵਾਜ ਨੇ ਵੀ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

Advertisement

ਵਿਰੋਧੀ ਧਿਰ ਵੱਲੋਂ ਆਤਿਸ਼ੀ ਦਾ ਫ਼ੈਸਲਾ ਸੰਵਿਧਾਨ ਦੀ ਬੇਇੱਜ਼ਤੀ ਕਰਾਰ

ਭਾਜਪਾ ਤੇ ਕਾਂਗਰਸ ਨੇ ਕੇਜਰੀਵਾਲ ਵੱਲੋਂ ਵਰਤੀ ਗਈ ਮੁੱਖ ਮੰਤਰੀ ਦੀ ਕੁਰਸੀ ’ਤੇ ਨਾ ਬੈਠਣ ਦੇ ਆਤਿਸ਼ੀ ਦੇ ਫ਼ੈਸਲੇ ਨੂੰ ਸੰਵਿਧਾਨਕ ਨਿਯਮਾਂ ਤੇ ਮੁੱਖ ਮੰਤਰੀ ਦੇ ਅਹੁਦੇ ਦੀ ਬੇਇੱਜ਼ਤੀ ਕਰਾਰ ਦਿੱਤਾ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ, ‘ਉਨ੍ਹਾਂ (ਆਤਿਸ਼ੀ) ਜੋ ਕੀਤਾ ਉਹ ਆਦਰਸ਼ ਨਹੀਂ ਹੈ। ਉਨ੍ਹਾਂ ਆਪਣੇ ਇਸ ਫ਼ੈਸਲੇ ਨਾਲ ਨਾ ਸਿਰਫ਼ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਕੀਤਾ ਹੈ, ਬਲਕਿ ਇਸ ਨਾਲ ਦਿੱਲੀ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ। ਅਰਵਿੰਦ ਕੇਜਰੀਵਾਲ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕੀ ਉਹ ਰਿਮੋਟ ਕੰਟਰੋਲ ਨਾਲ ਸਰਕਾਰ ਚਲਾਉਣਗੇ।’ ਦਿੱਲੀ ਕਾਂਗਰਸ ਦੇ ਮੁਖੀ ਦੇਵੇਂਦਰ ਯਾਦਵ ਨੇ ਕਿਹਾ, ‘ਮੈਨੂੰ ਇਸ ’ਤੇ ਸਖ਼ਤ ਇਤਰਾਜ਼ ਹੈ ਕਿ ਜੋ ਵਿਅਕਤੀ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ’ਚ ਸੀ, ਉਸ ਦੀ ਤੁਲਨਾ ਭਗਵਾਨ ਰਾਮ ਨਾਲ ਕੀਤੀ ਜਾ ਰਹੀ ਹੈ। ਆਤਿਸ਼ੀ ਨੇ ਖੁਦ ਨੂੰ ਡੰਮੀ ਮੁੱਖ ਮੰਤਰੀ ਵਜੋਂ ਪੇਸ਼ ਕੀਤਾ ਹੈ।’

Advertisement
Advertisement
Tags :
AAPArvind KejriwalCM AtishidelhiPunjabi khabarPunjabi News