ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੇ ਬੂਟਿਆਂ ਦੇ ਮਧਰੇਪਣ ਦੇ ਰੋਗ ਦਾ ਹਮਲਾ

08:47 AM Aug 05, 2024 IST

ਪੱਤਰ ਪ੍ਰੇਰਕ
ਪਟਿਆਲਾ, 4 ਅਗਸਤ
ਝੋਨੇ ਵਿੱਚ ਆ ਰਹੀ ਮਧਰੇਪਣ ਦੀ ਬਿਮਾਰੀ ਸਬੰਧੀ ਖੇਤੀ ਵਿਗਿਆਨੀਆਂ ਨੇ ਇੱਥੇ ਖੇਤਾਂ ਵਿਚ ਪਹੁੰਚ ਕੇ ਝੋਨੇ ਦਾ ਨਿਰੀਖਣ ਕੀਤਾ, ਜਿਸ ਤਹਿਤ ਉਨ੍ਹਾਂ ਝੋਨੇ ਦੇ ਮਧਰੇਪਣ ਬਾਰੇ ਕਿਸਾਨਾਂ ਨੂੰ ਦੱਸਿਆ ਤੇ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਡਾ. ਪੀਐਸ ਸੰਧੂ, ਮੁਖੀ, ਪੌਦਾ ਰੋਗ ਵਿਭਾਗ, ਡਾ. ਕੇਐਸ ਸੂਰੀ, ਪ੍ਰਮੁੱਖ ਕੀਟ ਵਿਗਿਆਨੀ, ਪੀਏਯੂ ਤੇ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ ਤੇ ਪਟਿਆਲਾ ਦੇ ਪੌਦਾ ਰੋਗ ਵਿਗਿਆਨੀ ਡਾ. ਹਰਦੀਪ ਸਿੰਘ ਸਭੀਖੀ ਪਟਿਆਲਾ ਨੇ ਖੇਤਾਂ ’ਚ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਵਿਗਿਆਨੀਆਂ ਨੇ ਦਸਿਆ ਕਿ ਝੋਨੇ ਵਿਚ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਕਰਕੇ ਵੀ ਹੋ ਸਕਦਾ ਹੈ, ਜੋ ਭਾਰਤ ਵਿੱਚ ਪਹਿਲੀ ਵਾਰ 2022 ਵਿੱਚ ਵੇਖਿਆ ਗਿਆ ਸੀ। ਇਹ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਉਨ੍ਹਾਂ ਨੇ ਰੋਗ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਵੀ ਦਿੱਤੀ।

Advertisement

Advertisement