ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤਾਂ ’ਚ ਵੱਧ ਨਜ਼ਰ ਆਉਣ ਲੱਗਿਆ ਚਿੱਟੀ ਮੱਖੀ ਦਾ ਹਮਲਾ

07:59 AM Jul 17, 2024 IST
ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਨਰਮੇ ਦਾ ਮੁਆਇਨਾ ਕਰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀ।

ਜੋਗਿੰਦਰ ਸਿੰਘ ਮਾਨ
ਮਾਨਸਾ, 16 ਜੁਲਾਈ
ਕਪਾਹ ਪੱਟੀ ਵਿੱਚ ਨਰਮੇ ਦੀ ਫਸਲ ਦੇ ਜਵਾਨ ਹੁੰਦਿਆਂ ਹੀ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਵਾਲੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਖੇਤੀ ਵਿਭਾਗ ਹਰਕਤ ਵਿੱਚ ਆ ਗਿਆ ਹੈ। ਵਿਭਾਗ ਦੇ ਉੱਚ ਅਧਿਕਾਰੀਆਂ ਨੇ ਅੱਜ ਮਾਨਸਾ ਖੇਤਰ ਦੇ ਅਨੇਕਾਂ ਖੇਤਾਂ ਦਾ ਦੌਰਾ ਕਰਨ ਮਗਰੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਇਸ ਹਮਲੇ ਨੂੰ ਈਟੀਐੱਲ ਲੈਵਲ ਤੋਂ ਹੇਠਾਂ ਕਰਾਰ ਦਿੱਤਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਚਿੱਟੀ ਮੱਖੀ ਨੂੰ ਸਪਰੇਆਂ ਨਾਲ ਰੋਕਿਆ ਜਾ ਸਕਦਾ ਹੈ, ਜਦੋਂ ਕਿ ਗੁਲਾਬੀ ਸੁੰਡੀ ਦੇ ਭਮੱਕੜ ਅਜੇ ਤੱਕ ਟਰੈਪ ਵਿੱਚ ਨਹੀਂ ਆਏ ਹਨ।
ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਪਿੱਛੋਂ ਖੇਤੀ ਵਿਕਾਸ ਅਫ਼ਸਰ ਡਾ. ਮਨੋਜ ਕੁਮਾਰ ਵੱਲੋਂ ਪਿੰਡ ਤਾਮਕੋਟ ਅਤੇ ਖਿਆਲਾ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਵੱਲੋਂ ਪਿੰਡ ਖਿਆਲੀ ਚਹਿਲਾਂਵਾਲੀ, ਸਾਹਨੇਵਾਲੀ, ਝੇਰਿਆਂਵਾਲੀ, ਧਿੰਗੜ ਅਤੇ ਘੁੱਦੂਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਚਿੱਟੀ ਮੱਖੀ ਦਾ ਹਮਲਾ ਕੁਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 6 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤਾਂ ਦਾ ਹਰ ਹਫ਼ਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ। ਚਿੱਟੀ ਮੱਖੀ ਸ਼ੂਰੁਆਤ ਵਿੱਚ ਮੂੰਗੀ ’ਤੇ ਵਧਦੀ ਫੁੱਲਦੀ ਹੈ ਮਗਰੋਂ ਇਹ ਨਾਲ ਲੱਗਦੇ ਨਰਮੇ ਦੇ ਖੇਤਾਂ ਵਿੱਚ ਹਮਲਾ ਕਰਦੀ ਹੈ ਅਤੇ ਮੌਸਮ ਅਨੁਕੂਲ ਹੋਣ ਕਰਕੇ ਇਸ ਦਾ ਵਾਧਾ ਨਰਮੇ ਉੱਤੇ ਬਹੁਤ ਤੇਜ਼ੀ ਨਾਲ ਹੁੰਦਾ ਹੈ। ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ ਕੀਟ ਨੇ ਕਿਹਾ ਕਿ ਨਰਮੇ ’ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਦੀ ਗਿਣਤੀ ਪ੍ਰਤੀ ਪੱਤਾ 06 ਹੋ ਜਾਵੇ।

Advertisement

Advertisement
Advertisement