ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ ਮਾਰੂ ਹਥਿਆਰਾਂ ਨਾਲ ਦੁਕਾਨਦਾਰ ’ਤੇ ਹਮਲਾ

10:55 AM Nov 06, 2024 IST

ਸੁਭਾਸ਼ ਚੰਦਰ
ਸਮਾਣਾ 5 ਨਵੰਬਰ
ਪਿੰਡ ਬੁਜਰਕ ਵਿੱਚ ਦੋ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਐਤਵਾਰ ਦੁਪਹਿਰ ਸਮੇਂ ਨੇ ਇੱਕ ਦੁਕਾਨਦਾਰ ’ਤੇ ਹਮਲਾ ਕਰਕੇ ਘਰ ਵਿੱਚ ਕਾਫੀ ਭੰਨ੍ਹ ਤੋੜ ਕਰ ਕੇ ਮੌਕੇ ਤੋਂ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦਿਆਂ ਸਦਰ ਪੁਲੀਸ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਸਿਮਰਨਜੀਤ ਸਿੰਘ ਦੇ ਪਿਤਾ ਰਾਜਵਿੰਦਰ ਸਿੰਘ ਵਾਸੀ ਪਿੰਡ ਬੁਜਰਕ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਹ ਆਪਣੀ ਪਤਨੀ ਸਣੇ ਐਤਵਾਰ ਨੂੰ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਦੁਕਾਨ ’ਤੇ ਬੈਠੇ ਉਸ ਦੇ ਪੁੱਤਰ ’ਤੇ ਲਵਜੀਤ ਸਿੰਘ ਨੇ ਦਰਜਨ ਤੋਂ ਵੱਧ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਉਕਤ ਮੁਲਜ਼ਮਾ ਨੇ ਘਰ ਵਿੱਚ ਦਾਖ਼ਲ ਹੋ ਕੇ ਗੱਡੀ ਤੇ ਘਰ ’ਚ ਭੰਨ-ਤੋੜ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੂੰ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ। ਜਾਂਚ ਅਧਿਕਾਰੀ ਅਨੁਸਾਰ ਲਾਡੀ ਸਿੰਘ, ਕਰਨਵੀਰ ਸ਼ਰਮਾ, ਧਨਵੀਰ ਸ਼ਰਮਾ, ਸੰਦੀਪ ਕੌਰ, ਰਿਤਿਕ ਸ਼ਰਮਾ, ਗੁਰਲੀਨ ਸਿੰਘ ਵਾਸੀਅਨ ਪਿੰਡ ਕਕਰਾਲਾ ਭਾਈਕਾ ਗੁਰਵਿੰਦਰ ਸਿੰਘ ਪਿੰਡ ਮਵੀਕਲਾਂ, ਬਲੈਕੀਆ ਵਾਸੀ ਪਿੰਡ ਸ਼ਾਹਪੁਰ ਤੇ ਸੱਤ- ਅੱਠ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹਮਲੇ ’ਚ ਵਰਤੀ ਕਾਰ, ਮੋਟਰਸਾਈਕਲ ਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement