ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸੀ ਪਠਾਣਾਂ ’ਚ ਅਕਾਲੀ ਆਗੂ ਮਠਾੜੂ ’ਤੇ ਹਮਲਾ

06:26 AM Apr 29, 2024 IST

ਪੱਤਰ ਪ੍ਰੇਰਕ
ਬਸੀ ਪਠਾਣਾਂ, 28 ਅਪਰੈਲ
ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ’ਤੇ ਅਛਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਕਰਕੇ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਬਸੀ ਪਠਾਣਾਂ ਦੇ ਸਿਵਲ ਹਸਪਤਾਲ ’ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਰੈਫਰ ਕਰ ਦਿੱਤਾ ਅਤੇ ਦੇਰ ਸ਼ਾਮ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਮਠਾੜੂ ਐਕਟਿਵਾ ’ਤੇ ਘਰ ਆ ਰਹੇ ਸਨ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਮਠਾੜੂ ਨੂੰ ਲੋਹੇ ਦੀਆਂ ਰਾਡਾਂ ਅਤੇ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਦੀ ਪੁਸ਼ਟੀ ਥਾਣਾ ਮੁਖੀ ਨਰਪਿੰਦਰ ਸਿੰਘ ਨੇ ਕੀਤੀ ਹੈ।

Advertisement

Advertisement
Advertisement