ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਸਪਤਾਲ ਵਿੱਚ ਡਿਊਟੀ ਦੌਰਾਨ ਏਐੱਸਆਈ ’ਤੇ ਹਮਲਾ

06:31 AM Jul 24, 2024 IST

ਪੱਤਰ ਪ੍ਰੇਰਕ
ਪਠਾਨਕੋਟ, 23 ਜੁਲਾਈ
ਇੱਥੇ ਸਿਵਲ ਹਸਪਤਾਲ ਵਿੱਚ ਸੁਰੱਖਿਆ ਵੱਜੋਂ ਤਾਇਨਾਤ ਏਐੱਸਆਈ ’ਤੇ 3 ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਕੁੱਟਮਾਰ ਕਰਦੇ ਸਮੇਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦੇ ਬਾਕੀ 2 ਸਾਥੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਪਣੇ ਉੱਪਰ ਹੋਏ ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖ਼ਮੀ ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਦ ਉਹ ਡਿਊਟੀ ’ਤੇ ਤਾਇਨਾਤ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਹਸਪਤਾਲ ਦੇ ਅੰਦਰ ਆ ਰਹੇ ਸਨ ਅਤੇ ਉਹ ਉੱਚੀ-ਉੱਚੀ ਆਵਾਜ਼ ਵਿੱਚ ਰੌਲਾ ਪਾਉਣ ਲੱਗੇ ਤਾਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਜਦੋਂ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਨ੍ਹਾਂ ਵਿੱਚੋਂ ਇਕ ਨੌਜਵਾਨ ਨੇ ਤੈਸ਼ ਵਿੱਚ ਆ ਕੇ ਉਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਕੋਲੋਂ ਡੰਡਾ ਖੋਹ ਕੇ ਮਾਰਨਾ ਸ਼ੁਰੂ ਕਰ ਦਿੱਤਾ। ਇਸ ਦੀ ਵੀਡੀਓ ਆਸੇ-ਪਾਸੇ ਖੜ੍ਹੇ ਲੋਕਾਂ ਨੇ ਬਣਾ ਲਈ ਅਤੇ ਵਾਇਰਲ ਕਰ ਦਿੱਤੀ। ਏਐੱਸਆਈ ਸੁਰਿੰਦਰ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਨੇ ਹਮਲੇ ਦੌਰਾਨ ਜਿੱਥੇ ਉਸ ਦੀ ਵਰਦੀ ਪਾੜ ਗਈ, ਉਥੇ ਹੀ ਉਸ ਦੀ ਅੱਖ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਸੱਟਾਂ ਵੱਜੀਆਂ ਹਨ।
ਦੂਸਰੇ ਪਾਸੇ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਸੌਰਭ ਭੰਡਾਰੀ ਵਾਸੀ ਖਾਨਪੁਰ ਦੇ ਖਿਲਾਫ਼ ਬੀਐੱਨਐੱਸ ਦੀ ਧਾਰਾ 132, 221 ਅਤੇ 121 ਦੇ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਬਾਕੀਆਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement