ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ’ਚ ਹਿਮਾਚਲ ਦੇ ਕਾਂਗਰਸੀ ਵਿਧਾਇਕ ’ਤੇ ਹਮਲਾ

07:46 PM Aug 16, 2024 IST
ਸੰਕੇਤਕ ਤਸਵੀਰ।

ਊਨਾ, 16 ਅਗਸਤ

Advertisement

ਹਿਮਾਚਲ ਪ੍ਰਦੇਸ਼ ਦੇ ਕੁਟਲੇਹਰ ਹਲਕੇ ਤੋਂ ਵਿਧਾਇਕ ਵਿਵੇਕ ਸ਼ਰਮਾ ’ਤੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ’ਚ ਵੀਰਵਾਰ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ। ਸ਼ਰਮਾ ’ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਸ਼ਰਮਾ ਆਪਣੀ ਕਾਰ ਰਾਹੀਂ ਜਲੰਧਰ ਤੋਂ ਵਾਪਸ ਆ ਰਹੇ ਸਨ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਵਿਵੇਕ ਸ਼ਰਮਾ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਨੇ ਰਾਡ ਨਾਲ ਉਨ੍ਹਾਂ ਦੀ ਕਾਰ ’ਤੇ ਹਮਲਾ ਕੀਤਾ ਅਤੇ ਪਿਛਲਾ ਸ਼ੀਸ਼ਾ ਤੋੜ ਦਿੱਤਾ। ਇਹ ਘਟਨਾ ਉਦੋਂ ਵਾਪਰੀ ਉਹ ਆਪਣੇ ਜੱਦੀ ਪਿੰਡ ਵਾਪਸ ਆ ਰਹੇ ਸਨ। ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement
Advertisement