ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੇਕੇਦਾਰ ਸਮਸ਼ੇਰ ਸਿੰਘ ਮੰਗੀ ’ਤੇ ਹਮਲਾ

09:01 AM Sep 14, 2024 IST

ਸੰਜੀਵ ਬੱਬੀ
ਚਮਕੌਰ ਸਾਹਿਬ, 13 ਸਤੰਬਰ
ਇੱਥੋਂ ਦੇ ਸਾਬਕਾ ਸਮਿਤੀ ਮੈਂਬਰ ਤੇ ‘ਆਪ’ ਆਗੂ ਸਮਸ਼ੇਰ ਸਿੰਘ ਮੰਗੀ ’ਤੇ ਅੱਜ ਦੁਪਹਿਰ ਸਮੇਂ ਕਾਰ ਸਵਾਰ ਕੁਝ ਵਿਅਕਤੀਆਂ ਨੇ ਘਰ ’ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸ੍ਰੀ ਮੰਗੀ ਨੂੰ ਜ਼ਖ਼ਮੀ ਹਾਲਤ ਵਿੱਚ ਇੱਥੋਂ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਸ੍ਰੀ ਮੰਗੀ ਨੇ ਦੱਸਿਆ ਕਿ ਉਸ ਨੂੰ ਅੱਜ ਨਹਿਰ ਸਰਹਿੰਦ ਦੇ ਪੁਲ ਨੇੜੇ ਵੀ ਘੇਰਿਆ ਗਿਆ ਸੀ ਤੇ ਪਰ ਉਹ ਸਮੇਂ ਬਚ ਗਏ ਪਰ ਕੁੱਝ ਘੰਟਿਆਂ ਬਾਅਦ ਹੀ ਹਮਲਾਵਰਾਂ ਨੇ ਉਸ ਦੇ ਘਰ ਆ ਕੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਘਰ ਅੰਦਰ ਹਮਲਾ ਕਰਨ ਵਾਲੇ ਨੇੜਲੇ ਪਿੰਡ ਦੇ ਵਿਅਕਤੀ ਹਨ ਜਿਨ੍ਹਾਂ ਨੂੰ ਉਹ ਪਛਾਣਦਾ ਹੈ। ਦੂਜੇ ਪਾਸੇ, ਪੁਲੀਸ ਵਲੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਮਸ਼ੇਰ ਸਿੰਘ ਦੇ ਬਿਆਨ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement