ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਓ-ਪੁੱਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

07:07 AM Jul 27, 2023 IST

ਪੱਤਰ ਪ੍ਰੇਰਕ
ਰਤੀਆ, 26 ਜੁਲਾਈ
ਇੱਥੋਂ ਦੇ ਪਿੰਡ ਕਮਾਨਾ ਵਿਚ ਇਕ ਘਰ ’ਚ ਵੜ ਕੇ ਪਿਓ-ਪੁੱਤ ਕੁੱਟਮਾਰ ਅਤੇ ਘਰ ਵਿਚ ਭੰਨ ਤੋੜ ਕਰਨ ਦੇ ਦੋਸ਼ ਹੇਠ ਪੁਲੀਸ ਨੇ ਪਰਿਵਾਰ ਦੇ ਮੁਖੀ ਲਾਭ ਸਿੰਘ ਦੀ ਸ਼ਿਕਾਇਤ ’ਤੇ 26 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਾਮਜ਼ਦ ਮੁਲਜ਼ਮਾਂ ਵਿੱਚ ਸੰਦੀਪ, ਬਿੱਟੂ, ਰਮਣਾ, ਸੱਤੂ, ਅਮਨਦੀਪ ਅਤੇ ਹਰਪ੍ਰੀਤ ਸਿੰਘ ਤੋਂ ਇਲਾਵਾ 20 ਜਣੇ ਅਣਪਛਾਤੇ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਨਿ ਉਕਤ ਵਿਅਕਤੀ ਉਨ੍ਹਾਂ ਦੇ ਘਰ ਵਿੱਚ ਵੜ ਗਏ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।
ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੌਰਾਨ ਉਕਤ ਲੋਕਾਂ ਨੇ ਉਸ ਦੇ ਪੁੱਤਰ ਜਗਤ ਰਾਮ ਦੇ ਸਿਰ ’ਤੇ ਵੀ ਕੁਹਾੜੀ ਨਾਲ ਹਮਲਾ ਕੀਤਾ ਪਰ ਉਸ ਦੇ ਪਿੱਛੇ ਹਟਣ ਮਗਰੋਂ ਉਸ ਦੇ ਬੁੱਲ੍ਹ ’ਤੇ ਕੁਹਾੜੀ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ।
ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਅਤੇ ਨੂੰਹ ਨੇ ਕਮਰੇ ਵਿੱਚ ਲੁਕ ਕੇ ਜਾਨ ਬਚਾਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਇਸ ਉਪਰੰਤ ਇਨ੍ਹਾਂ ਲੋਕਾਂ ਨੇ ਘਰ ਦਾ ਪੂਰਾ ਸਮਾਨ ਤੋੜ ਦਿੱਤਾ ਅਤੇ ਜਾਂਦੇ ਹੋਏ ਜਾਨੋਂ ਮਾਰਨ ਦੀ ਧਮਕੀ ਵੀ ਦੇ ਗਏ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਕਤ ਲੋਕਾਂ ਨੇ ਇਸ ਰੰਜਿਸ਼ ਤਹਿਤ ਹੀ ਘਰ ਵਿਚ ਵੜ ਕੇ ਉਨ੍ਹਾਂ ਤੇ ਹਮਲਾ ਕਰਨ ਦੇ ਨਾਲ ਨਾਲ ਭੰਨ ਤੋੜ ਕੀਤੀ ਹੈ। ਪਹਿਲਾਂ ਵੀ ਇਨ੍ਹਾਂ ਲੋਕਾਂ ਖਿਲਾਫ਼ ਸ਼ਹਿਰ ਰਤੀਆ ਵਿਚ ਬਨਿਾਂ ਵਜ੍ਹਾ ਜ਼ਖ਼ਮੀ ਕਰਨ ਦਾ ਮਾਮਲਾ ਦਰਜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਤਹਿਤ ਹੀ ਇਨ੍ਹਾਂ ਲੋਕਾਂ ਨੇ ਫਿਰ ਤੋਂ ਘਰ ਵਿਚ ਵੜ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲੀਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਚੇਤੀ ਕਾਬੂ ਕਰ ਲਿਆ ਜਾਵੇਗਾ।

Advertisement

Advertisement