For the best experience, open
https://m.punjabitribuneonline.com
on your mobile browser.
Advertisement

ਰਾਜ਼ੀਨਾਮਾ ਕਰਵਾਉਣ ਗਏ ਚਾਰ ਨੌਜਵਾਨਾਂ ’ਤੇ ਹਮਲਾ

06:13 AM May 28, 2024 IST
ਰਾਜ਼ੀਨਾਮਾ ਕਰਵਾਉਣ ਗਏ ਚਾਰ ਨੌਜਵਾਨਾਂ ’ਤੇ ਹਮਲਾ
Advertisement

ਪੱਤਰ ਪ੍ਰੇਰਕ
ਜਲੰਧਰ, 27 ਮਈ
ਇੱਥੋਂ ਦੀ ਘਾਹ ਮੰਡੀ ’ਚ ਰਾਜ਼ੀਨਾਮਾ ਕਰਵਾਉਣ ਗਏ ਚਾਰ ਦੋਸਤਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਸਬੰਧੀ ਸੂਰਜ ਵਾਸੀ ਸ਼ੀਤਲ ਨਗਰ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਸੇਠੀ, ਨਕੁਲ ਅਤੇ ਸ਼ਿਵ ਨਾਲ ਆਪਣੇ ਦੋਸਤ ਦਾ ਰਾਜ਼ੀਨਾਮਾ ਕਰਵਾਉਣ ਲਈ ਘਾਹ ਮੰਡੀ ਗਿਆ ਸੀ। ਅਜੇ ਉਹ ਪਹੁੰਚਿਆ ਹੀ ਸੀ ਕਿ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਫ਼ਰਾਰ ਹੋ ਗਏ। ਰਾਹਗੀਰਾਂ ਨੇ ਪੁਲੀਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਅਤੇ ਨੌਜਵਾਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਹਮਲੇ ਵਿੱਚ ਨਕੁਲ ਦਾ ਅੰਗੂਠਾ ਕੱਟਿਆ ਗਿਆ ਜਦਕਿ ਸਾਰੇ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗਾਂਧੀ ਕੈਂਪ ਦੇ ਰਹਿਣ ਵਾਲੇ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×