For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨੀ ਨਿਆਂਪਾਲਿਕਾ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ: ਚੀਫ਼ ਜਸਟਿਸ

07:53 AM Apr 04, 2024 IST
ਪਾਕਿਸਤਾਨੀ ਨਿਆਂਪਾਲਿਕਾ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ  ਚੀਫ਼ ਜਸਟਿਸ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਇਸਲਾਮਾਬਾਦ, 3 ਅਪਰੈਲ
ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਈਸਾ ਨੇ ਅੱਜ ਨਿਆਂਪਾਲਿਕਾ ਦੀ ਆਜ਼ਾਦੀ ’ਤੇ ਕਿਸੇ ਤਰ੍ਹਾਂ ਦੇ ਹਮਲੇ ਨੂੰ ਨਾਕਾਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਸੰਕੇਤ ਦਿੱਤਾ ਕਿ ਸ਼ਕਤੀਸ਼ਾਲੀ ਖੁਫ਼ੀਆ ਏਜੰਸੀਆਂ ਵੱਲੋਂ ਨਿਆਂਪਾਲਿਕਾ ਦੇ ਮਾਮਲਿਆਂ ਵਿੱਚ ਕਥਿਤ ਦਖ਼ਲਅੰਦਾਜ਼ੀ ਸਬੰਧੀ ਕੇਸ ਦੀ ਸੁਣਵਾਈ ਮੁਕੰਮਲ ਅਦਾਲਤ ਕਰੇਗੀ। ਇਸਲਾਮਾਬਾਦ ਹਾਈ ਕੋਰਟ ਦੇ ਛੇ ਜੱਜਾਂ ਨੇ ਖੁਫ਼ੀਆ ਏਜੰਸੀਆਂ ’ਤੇ ਦਖ਼ਲਅੰਦਾਜ਼ੀ ਦਾ ਦੋਸ਼ ਲਾਇਆ ਸੀ। ਇਨ੍ਹਾਂ ਦਾਅਵਿਆਂ ਦੀ ਜਾਂਚ ਲਈ ਸਰਕਾਰ ਵੱਲੋਂ ਪਾਕਿਸਤਾਨ ਦੇ ਸਾਬਕਾ ਚੀਫ ਜਸਟਿਸ ਤਸਾਦੁਕ ਹੁਸੈਨ ਜਿਲਾਨੀ ਦੀ ਅਗਵਾਈ ਹੇਠ ਇੱਕ ਮੈਂਬਰੀ ਕਮਿਸ਼ਨ ਬਣਾਇਆ ਸੀ। ਉਨ੍ਹਾਂ ਵੱਲੋਂ ਇਸ ਕਮਿਸ਼ਨ ਤੋਂ ਖੁਦ ਨੂੰ ਵੱਖ ਕਰ ਲਏ ਜਾਣ ਮਗਰੋਂ ਸਿਖਰਲੀ ਅਦਾਲਤ ਨੇ ਇਹ ਕਦਮ ਚੁੱਕਿਆ ਹੈ। ਸੁਣਵਾਈ ਦੌਰਾਨ ਅਟਾਰਨੀ ਜਨਰਲ ਮਨਸੂਰ ਅਵਾਨ ਨੇ ਕਿਹਾ ਕਿ ਸਰਕਾਰ ਨੇ ਪੂਰੀ ਈਮਾਨਦਾਰੀ ਨਾਲ ਇਸ ਮਾਮਲੇ ਦੀ ਜਾਂਚ ਲਈ ਕਮਿਸ਼ਨ ਬਣਾਇਆ ਸੀ ਪਰ ਇਹ ਸੋਸ਼ਲ ਮੀਡੀਆ ਅਤੇ ਵਕੀਲਾਂ ਦੇ ਨਿਸ਼ਾਨੇ ’ਤੇ ਆ ਗਿਆ ਹੈ। ਉਹ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਸੁਣਵਾਈ ਅਦਾਲਤ ਕਰੇ। ਚੀਫ ਜਸਟਿਸ ਨੇ ਕਿਹਾ ਕਿ ਉਹ ਆਪਣੇ ਅਦਾਰੇ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਚੀਫ ਜਸਟਿਸ ਈਸਾ ਨੇ ਕਿਹਾ, ‘‘ਜੱਜਾਂ ਨੂੰ ਇਹ ਯਕੀਨੀ ਹੋਣਾ ਚਾਹੀਦਾ ਹੈ ਕਿ ਉਹ ਖ਼ਤਰੇ ਵਿੱਚ ਨਹੀਂ ਹਨ।’’ ਉਨ੍ਹਾਂ ਕਿਹਾ, ‘‘ਜੇਕਰ ਨਿਆਂਪਾਲਿਕਾ ਦੀ ਆਜ਼ਾਦੀ ’ਤੇ ਕਿਸੇ ਕਿਸਮ ਦਾ ਹਮਲਾ ਹੁੰਦਾ ਹੈ ਤਾਂ ਮੈਂ ਸਭ ਤੋਂ ਅੱਗੇ ਹੋਵਾਂਗਾ ਅਤੇ ਯਕੀਨੀ ਤੌਰ ’ਤੇ ਮੇਰੇ ਸਾਥੀ ਵੀ ਇਸ ਮਾਮਲੇ ਵਿੱਚ ਮੇਰਾ ਸਾਥ ਦੇਣਗੇ।’’ -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×