ਫ਼ੌਜੀ ਟਿਕਾਣਿਆਂ ’ਤੇ ਹਮਲਾ: ਇਮਰਾਨ ਦੇ 51 ਸਮਰਥਕਾਂ ਨੂੰ ਕੈਦ
07:44 AM Mar 31, 2024 IST
Advertisement
ਲਾਹੌਰ: ਪਾਕਿਸਤਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ 51 ਸਮਰਥਕਾਂ ਨੂੰ ਪਿਛਲੇ ਸਾਲ ਫੌਜੀ ਟਿਕਾਣਿਆਂ ’ਤੇ ਹਮਲੇ ’ਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜ ਸਾਲ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਹੈ। ਪਿਛਲੇ ਸਾਲ ਮਈ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸਮਰਥਕਾਂ ਨੇ ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਅਤੇ ਫੈਸਲਾਬਾਦ ਵਿੱਚ ਆਈਐੱਸਆਈ ਦੀ ਇਮਾਰਤ ਸਮੇਤ ਕਈ ਫੌਜੀ ਟਿਕਾਣਿਆਂ ’ਤੇ ਹਮਲਾ ਕੀਤਾ ਸੀ। ਦੋਸ਼ੀਆਂ ਵਿੱਚ ਪੀਟੀਆਈ ਦੇ ਸੰਸਦ ਮੈਂਬਰ ਕਲੀਮਉੱਲ੍ਹਾ ਖਾਨ ਵੀ ਸ਼ਾਮਲ ਹਨ। ਗੁਜਰਾਂਵਾਲਾ ਦੀ ਅਤਿਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਗੁਜਰਾਂਵਾਲਾ ਛਾਉਣੀ ਵਿੱਚ ਹਮਲਾ ਕਰਨ, ਅਤੇ ਪੁਲੀਸ ਵਾਹਨਾਂ ਨੂੰ ਅੱਗ ਲਾਉਣ ਦੇ ਦੋ ਮਾਮਲਿਆਂ ਵਿੱਚ ਪੀਟੀਆਈ ਦੇ 51 ਸਮਰਥਕਾਂ ਨੂੰ ਕੈਦ ਦੀ ਸਜ਼ਾ ਸੁਣਾਈ ਹੈ। ਹਰ ਦੋਸ਼ੀ ਨੂੰ 10,000 ਪਾਕਿਸਤਾਨੀ ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ। -ਪੀਟੀਆਈ
Advertisement
Advertisement
Advertisement