ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਠੂਆ ਵਿੱਚ ਦਹਿਸ਼ਤਗਰਦਾਂ ਵੱਲੋਂ ਫੌਜੀ ਵਾਹਨ ’ਤੇ ਹਮਲਾ; ਜੇਸੀਓ ਸਣੇ ਪੰਜ ਜਵਾਨ ਸ਼ਹੀਦ; ਪੰਜ ਜ਼ਖਮੀ

06:29 PM Jul 08, 2024 IST

ਕਠੂਆ/ਜੰਮੂ, 8 ਜੁਲਾਈ
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਮਛੇਦੀ ਵਿਚ ਦਹਿਸ਼ਤਗਰਦਾਂ ਨੇ ਅੱਜ ਫੌਜੀ ਵਾਹਨ ’ਤੇ ਹਮਲਾ ਕਰ ਦਿੱਤਾ ਜਿਸ ਨਾਲ ਫ਼ੌਜ ਦੇ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਣੇ ਪੰਜ ਜਵਾਨ ਮਾਰੇ ਗਏ ਤੇ ਪੰਜ ਜ਼ਖ਼ਮੀ ਹੋ ਗਏ। ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਉਸ ਵੇਲੇ ਹਮਲਾ ਕੀਤਾ ਜਦੋਂ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ।
ਇਹ ਹਮਲਾ ਕਠੂਆ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ ਦੇ ਬਦਨੋਟਾ ਪਿੰਡ ਨੇੜੇ ਅੱਜ ਦੁਪਹਿਰ ਕਰੀਬ 3.30 ਵਜੇ ਕੀਤਾ ਗਿਆ। ਫੌਜ ਦੇ ਜਵਾਨ ਮਛੇਦੀ-ਕਿੰਡਲੀ-ਮਲਹਾਰ ਰੋਡ ’ਤੇ ਆਮ ਵਾਂਗ ਗਸ਼ਤ ਕਰ ਰਹੇ ਸਨ ਕਿ ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਗਰਨੇਡ ਸੁੱਟਿਆ ਅਤੇ ਗੋਲੀਬਾਰੀ ਕੀਤੀ।ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਦਹਿਸ਼ਤਗਰਦ ਨੇੜਲੇ ਜੰਗਲ ਵੱਲ ਭੱਜ ਗਏ। ਆਖਰੀ ਰਿਪੋਰਟ ਮਿਲਣ ਤੱਕ ਦਹਿਸ਼ਤਗਰਦਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਰੁਕ-ਰੁਕ ਕੇ ਗੋਲੀਬਾਰੀ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਤੋਂ ਬਾਅਦ ਹੋਰ ਸੁਰੱਖਿਆ ਬਲ ਭੇਜੇ ਗਏ ਹਨ। ਇਹ ਪਤਾ ਲੱਗਿਆ ਹੈ ਕਿ ਇਨ੍ਹਾਂ ਦਹਿਸ਼ਤਗਰਦਾਂ ਨੇ ਹਾਲ ਹੀ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਕੀਤੀ ਸੀ। ਇਕ ਅਧਿਕਾਰੀ ਨੇ ਦੱਸਿਆ, ‘ਅੱਜ ਦੇ ਦਹਿਸ਼ਤੀ ਹਮਲੇ ਵਿਚ 10 ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਵਿਚੋਂ ਪੰਜ ਨੇ ਬਾਅਦ ’ਚ ਦਮ ਤੋੜ ਦਿੱਤਾ। ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਹਫ਼ਤਿਆਂ ਵਿੱਚ ਕਠੂਆ ਜ਼ਿਲ੍ਹੇ ਵਿੱਚ ਇਹ ਦੂਜੀ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ 12 ਅਤੇ 13 ਜੂਨ ਨੂੰ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ ਜਿਸ ਕਾਰਨ ਦੋ ਦਹਿਸ਼ਤਗਰਦ ਅਤੇ ਇੱਕ ਸੀਆਰਪੀਐਫ ਜਵਾਨ ਮਾਰਿਆ ਗਿਆ ਸੀ।

Advertisement

 

Advertisement
Advertisement