ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਮਾਈਨਿੰਗ ਰੋਕਣ ਗਏ ਪੁਲੀਸ ਮੁਲਾਜ਼ਮਾਂ ’ਤੇ ਹਮਲਾ

01:27 PM Jul 21, 2023 IST
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਐੱਸਐੱਸਪੀ ਅਮਨੀਤ ਕੌਂਡਲ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ ਸਾਹਿਬ, 21 ਜੁਲਾਈ
ਹਮਲਾਵਰਾਂ ਨੇ ਬੀਤੀ ਰਾਤ ਸਤਲੁਜ ਦਰਿਆ ਕਨਿਾਰੇ ਰੇਤੇ ਦੀ ਨਾਜਾਇਜ਼ ਮਾਈਨਿੰਗ ਰੋਕਣ ਗਏ ਮਾਛੀਵਾੜਾ ਪੁਲੀਸ ਦੇ ਸਹਾਇਕ ਥਾਣੇਦਾਰ ਤੇ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ ਅਤੇ ਪੁਲੀਸ ਦੇ ਕਬਜ਼ੇ ’ਚੋਂ ਰੇਤੇ ਦੀ ਭਰੀ ਟਰਾਲੀ ਅਤੇ ਗ੍ਰਿਫ਼ਤਾਰ ਕੀਤਾ ਮੁਲਜ਼ਮ ਵੀ ਛੁਡਵਾ ਕੇ ਲੈ ਗਏ। ਉਨ੍ਹਾਂ ਵਿੱਚੋਂ ਇੱਕ ਮੁਲਾਜ਼ਮ ਦਾ ਮੋਬਾਈਲ ਫੋਨ ਅਤੇ ਪੰਜ ਹਜ਼ਾਰ ਰੁਪਏ ਵੀ ਖੋਹਿਆ ਗਿਆ ਹੈ। ਮਾਛੀਵਾੜਾ ਪੁਲੀਸ ਵਲੋਂ ਇਸ ਮਾਮਲੇ ਵਿਚ ਸੱਤ ਜਣਿਆਂ ਦੀ ਪਛਾਣ ਕੀਤੀ ਗਈ ਹੈ। ਇਸ ਹਮਲੇ ਵਿਚ ਜ਼ਖ਼ਮੀ ਹੋਏ ਸਹਾਇਕ ਥਾਣੇਦਾਰ ਜਸਵੰਤ ਸਿੰਘ ਤੇ ਕਰਮਚਾਰੀ ਪਰਮਜੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਦੋ ਦੀ ਪਛਾਣ ਸ਼ਸ਼ੀ ਪਾਲ ਤੇ ਵੇਦ ਪਾਲ (ਦੋਵੇਂ ਪਿਓ-ਪੁੱਤਰ) ਵਾਸੀ ਟੰਡੀ ਮੰਡ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਪਿੰਡ ਟੰਡੀ ਮੰਡ ਨੂੰ ਘੇਰ ਲਿਆ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Advertisement

Advertisement
Advertisement