ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਦਘਾਟਨੀ ਸਮਾਗਮ ਤੋਂ ਪਹਿਲਾਂ ਰੇਲ ਨੈੱਟਵਰਕ ’ਤੇ ਹਮਲਾ, ਅਥਲੀਟਾਂ ਸਣੇ ਯਾਤਰੀ ਪ੍ਰਭਾਵਿਤ

07:27 AM Jul 27, 2024 IST
ਰੇਲ ਪੱਟੜੀਆਂ ਨੂੰ ਨੁਕਸਾਨ ਪਹੁੰਚਾਉਣ ਕਰ ਕੇ ਗਾਰੇ ਡੂ ਨੋਰਡ ਸਟੇਸ਼ਨ ਦੇ ਪਲੇਟਫਾਰਮ ’ਤੇ ਖੱਜਲ-ਖੁਆਰ ਹੁੰਦੇ ਹੋਏ ਯਾਤਰੀ। -ਫੋਟੋ: ਪੀਟੀਆਈ

ਪੈਰਿਸ:

Advertisement

ਇੱਥੇ ਓਲੰਪਿਕ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਅੱਜ ਸ਼ਰਾਰਤੀ ਅਨਸਰਾਂ ਵੱਲੋਂ ਕੁੱਝ ਥਾਵਾਂ ’ਤੇ ਰੇਲਵੇ ਪਟੜੀਆਂ ਪੁੱਟ ਦਿੱਤੀਆਂ ਗਈਆਂ ਅਤੇ ਕੁੱਝ ਥਾਈਂ ਅੱਗ ਲਾਉਣ ਸਮੇਤ ਵੱਖ-ਵੱਖ ਤਰੀਕਿਆਂ ਨਾਲ ਹਾਈ ਸਪੀਡ ਰੇਲ ਨੈੱਟਵਰਕ ਦਾ ਨੁਕਸਾਨ ਕੀਤਾ ਗਿਆ। ਇਸ ਤਰ੍ਹਾਂ ਫਰਾਂਸ ਅਤੇ ਯੂਰਪ ਦੇ ਬਾਕੀ ਹਿੱਸਿਆਂ ਤੋਂ ਪੈਰਿਸ ਦੀ ਯਾਤਰਾ ਕਰ ਰਹੇ ਅਥਲੀਟਾਂ ਸਣੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਫਰਾਂਸ ਦੇ ਅਧਿਕਾਰੀਆਂ ਨੇ ਇਨ੍ਹਾਂ ਹਮਲਿਆਂ ਨੂੰ ‘ਅਪਰਾਧਿਕ ਕਾਰਵਾਈਆਂ’ ਕਰਾਰ ਦਿੱਤਾ ਅਤੇ ਇਸ ਦੀ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਪਰਾਧਾਂ ਵਿਚ 15 ਤੋਂ 20 ਸਾਲ ਦੀ ਸਜ਼ਾ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਉਦਘਾਟਨੀ ਸਮਾਗਮ ਤੋਂ ਪਹਿਲਾਂ ਅਟਲਾਂਟਿਕ, ਨੋਰਡ ਅਤੇ ਐੱਸਟ ਨੇੜੇ ਪਟੜੀਆਂ ਕੋਲ ਤਿੰਨ ਥਾਈਂ ਅੱਗ ਲੱਗਣ ਦੀ ਸੂਚਨਾ ਮਿਲੀ। ਅਧਿਕਾਰੀਆਂ ਅਨੁਸਾਰ ਇਨ੍ਹਾਂ ਹਮਲਿਆਂ ਕਾਰਨ ਲੱਖਾਂ ਯਾਤਰੀ ਪ੍ਰਭਾਵਿਤ ਹੋਏ। ਜਰਮਨ ਖ਼ਬਰ ਏਜੰਸੀ ‘ਡੀਪੀਏ’ ਨੇ ਦੱਸਿਆ ਕਿ ਇਨ੍ਹਾਂ ਵਿੱਚ ਦੋ ਜਰਮਨ ਅਥਲੀਟ ਵੀ ਸ਼ਾਮਲ ਹਨ, ਜੋ ਉਦਘਾਟਨੀ ਸਮਾਗਮ ਵਿੱਚ ਹਿੱਸਾ ਲੈਣ ਲਈ ਪੈਰਿਸ ਜਾਣ ਵਾਲੀ ਰੇਲ ਗੱਡੀ ’ਚ ਸਵਾਰ ਸਨ ਪਰ ਇਨ੍ਹਾਂ ਘਟਨਾਵਾਂ ਕਾਰਨ ਉਨ੍ਹਾਂ ਨੂੰ ਬੈਲਜੀਅਮ ਵਾਪਸ ਜਾਣਾ ਪਿਆ।

Advertisement

ਉਹ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕੇ। ਫਰਾਂਸ ਦੇ ਪ੍ਰਧਾਨ ਮੰਤਰੀ ਗੈਬਰੀਅਲ ਅਟਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੇਸ਼ ਦੀਆਂ ਖੁਫੀਆ ਏਜੰਸੀਆਂ ਨੂੰ ਮੁਲਜ਼ਮਾਂ ਦੀ ਭਾਲ ਕਰਨ ਦੀਆਂ ਹਦਾਇਤਾਂ ਕੀਤੀ ਗਈਆਂ ਹਨ। ਉਨ੍ਹਾਂ ਇਸ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ। ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।  -ਪੀਟੀਆਈ

Advertisement
Tags :
Olympic GamesPunjabi khabarPunjabi NewsRail network
Advertisement