ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਜਿਸ਼ ਕਾਰਨ ਸਰਪੰਚ ’ਤੇ ਹਮਲਾ

08:47 AM May 09, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 8 ਮਈ
ਅੰਬਾਲਾ ਦੇ ਕੋੜਵਾ ਖ਼ੁਰਦ ਪਿੰਡ ਵਿੱਚ ਪੁਰਾਣੀ ਰੰਜਸ਼ ਦੇ ਚੱਲਦਿਆਂ ਸਰਪੰਚ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਸਰਪੰਚ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਕੋੜਵਾ ਖ਼ੁਰਦ ਦੇ ਸਰਪੰਚ ਸਾਹਿਬ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਨਾਲ਼ੇ ਦੀ ਸਫ਼ਾਈ ਚੱਲ ਰਹੀ ਹੈ। ਉਹ ਜਦੋਂ ਸਫ਼ਾਈ ਦਾ ਕੰਮ ਦੇਖਣ ਗਿਆ ਤਾਂ ਉੱਥੇ ਸਾਬਕਾ ਸਰਪੰਚ, ਉਸ ਦੇ ਪੁੱਤਰ, ਭਰਾ ਅਤੇ ਭਤੀਜੇ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਚਾਕੂ ਉਸ ਦੀ ਛਾਤੀ ਵਿੱਚ ਲੱਗਾ। ਸਾਹਿਬ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਹੱਤਿਆ ਕਰਨ ਦੇ ਇਰਾਦੇ ਨਾਲ ਉਸ ਦੇ ਦਿਲ ਕੋਲ ਚਾਕੂ ਦਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣ ਤੋਂ ਹੀ ਮੁਲਜ਼ਮਾਂ ਦੀ ਉਸ ਨਾਲ ਰੰਜਿਸ਼ ਚੱਲ ਰਹੀ ਹੈ।
ਸ਼ਾਹਜ਼ਾਦਪੁਰ ਪੁਲੀਸ ਨੇ ਸਾਹਿਬ ਸਿੰਘ ਦੀ ਸ਼ਿਕਾਇਤ ਤੇ ਅਵਤਾਰ ਸਿੰਘ, ਦਿਲਬਾਗ ਸਿੰਘ, ਹੇਮ ਸਿੰਘ ਅਤੇ ਜਗਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement