ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਹੰਗ ਬਾਣੇ ’ਚ ਆਏ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਉੱਤੇ ਹਮਲਾ

07:57 AM Jul 17, 2024 IST
ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਸ਼੍ਰੋਮਣੀ ਕਮੇਟੀ ਮੁਲਾਜ਼ਮ।

ਪੱਤਰ ਪ੍ਰੇਰਕ
ਆਨੰਦਪੁਰ ਸਾਹਿਬ, 16 ਜੁਲਾਈ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਨਿਹੰਗ ਬਾਣੇ ਵਿੱਚ ਆਏ 5 ਵਿਅਕਤੀਆਂ ਨੇ ਲੰਗਰ ਵਰਤਾ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਇਸ ਕਾਰਨ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਲੰਗਰ ਹਾਲ ਵਿੱਚ ਕੁਝ ਵਿਅਕਤੀ ਨਿਹੰਗ ਬਾਣੇ ਵਿੱਚ ਆਏ ਤੇ ਸੇਵਾਦਾਰ ਨਾਲ ਬਹਿਸਣ ਲੱਗੇ। ਸੇਵਾਦਾਰ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਤਖ਼ਤ ਸਾਹਿਬ ਦਾ ਲੰਗਰ ਹਾਲ ਹੈ ਇਥੇ ਅਰਾਮ ਨਾਲ ਗੱਲ ਕਰੋ। ਇਸ ਦੌਰਾਨ ਉਨ੍ਹਾਂ ਖੰਡੇ ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਹੋਰ ਮੁਲਾਜ਼ਮ ਛੁਡਾਉਣ ਲੱਗੇ ਤਾਂ ਹਮਲਾਵਰਾਂ ਨੇ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ। ਹਮਲੇ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਮੁਲਾਜ਼ਮ ਮੱਖਣ ਸਿੰਘ, ਰਤਨ ਸਿੰਘ ਅਤੇ ਭਗਵੰਤ ਸਿੰਘ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਮੱਖਣ ਸਿੰਘ ਦੀ ਬਾਂਹ ’ਤੇ ਡੂੰਘਾ ਫੱਟ ਲੱਗਿਆ ਹੈ ਜਿਸ ਨੂੰ ਟਾਂਕੇ ਲਗਾ ਕੇ ਇਲਾਜ ਅਰੰਭਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਥਾਨਕ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਹੈ। ਚੌਕੀ ਇੰਚਾਰਜ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦਲੀਪ ਸਿੰਘ ਵਾਸੀ ਅੰਮ੍ਰਿਤਸਰ, ਅਮਨਦੀਪ ਸਿੰਘ ਵਾਸੀ ਗੁਰਦਾਸਪੁਰ, ਹਰਮਨਦੀਪ ਸਿੰਘ ਨੇੜੇ ਪਿਪਲੀ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਸਣੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement