ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਲੋਆ ਵਿੱਚ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀ ’ਤੇ ਹਮਲਾ

08:20 AM Aug 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਗਸਤ
ਇੱਥੋਂ ਦੇ ਮਲੋਆ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਇੱਕ ਵਿਦਿਆਰਥੀ ’ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਨੇ ਵਿਦਿਆਰਥੀ ਦੀ ਡੰਡੇ ਤੇ ਸੋਟੀਆਂ ਨਾਲ ਕੁੱਟਮਾਰ ਕੀਤੀ ਜਿਸ ਕਰ ਕੇ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੀੜਤ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਮੋਹਿਤ ਵਜੋਂ ਹੋਈ ਹੈ ਜੋ ਮਲੋਆ ਸਕੂਲ ਵਿੱਚ 11 ਜਮਾਤ ਵਿੱਚ ਪੜ੍ਹਦਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਮਲੋਆ ਦੀ ਪੁਲੀਸ ਨੇ ਪੀੜਤ ਦੇ ਬਿਆਨ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਪੀੜਤ ਮੋਹਿਤ ਦਾ ਸਕੂਲ ਵਿੱਚ 10ਵੀਂ ਜਮਾਤ ਦੇ ਵਿਦਿਆਰਥੀ ਨਾਲ ਕਥਿਤ ਤੌਰ ’ਤੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੌਜਵਾਨ ਨੇ ਫੋਨ ਕਰ ਕੇ ਹੋਰ ਲੜਕਿਆਂ ਨੂੰ ਬੁਲਾਇਆ ਜਿਨ੍ਹਾਂ ਨੇ ਸਕੂਲ ਦੇ ਬਾਹਰ ਮੋਹਿਤ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਮੋਹਿਤ ਦੀਆਂ ਦੋਵੇਂ ਬਾਵਾਂ ਟੁੱਟ ਗਈਆਂ ਤੇ ਗਰਦਣ ’ਤੇ ਵੀ ਸੱਟ ਵੱਜੀ ਹੈ। ਇਸ ਦੌਰਾਨ ਲੋਕ ਹਮਲਾਵਰਾਂ ਨੂੰ ਰੋਕਣ ਦੀ ਥਾਂ ਵੀਡੀਓ ਬਣਾਉਣ ਲੱਗੇ ਹੋਏ ਸਨ।
ਥਾਣਾ ਮਲੋਆ ਦੇ ਐੱਸਐੱਚਓ ਜਸਪਾਲ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਮੋਹਿਤ ਦਾ ਸਕੂਲ ਵਿੱਚ ਝਗੜਾ ਹੋਇਆ ਸੀ। ਦੂਜੇ ਵਿਦਿਆਰਥੀ ਨੇ ਆਪਣੇ ਸਾਥੀਆਂ ਸਣੇ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੀੜਤ ਦੇ ਬਿਆਨ ਦਰਜ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement