For the best experience, open
https://m.punjabitribuneonline.com
on your mobile browser.
Advertisement

ਸਵਾਤੀ ਮਾਲੀਵਾਲ ’ਤੇ ਹਮਲਾ: ਦਿੱਲੀ ਪੁਲੀਸ ਨੇ ਬਿਭਵ ਕੁਮਾਰ ਖ਼ਿਲਾਫ਼ ਮਾਮਲੇ ’ਚ ਧਾਰਾ 201 ਜੋੜੀ

12:20 PM Jun 10, 2024 IST
ਸਵਾਤੀ ਮਾਲੀਵਾਲ ’ਤੇ ਹਮਲਾ  ਦਿੱਲੀ ਪੁਲੀਸ ਨੇ ਬਿਭਵ ਕੁਮਾਰ ਖ਼ਿਲਾਫ਼ ਮਾਮਲੇ ’ਚ ਧਾਰਾ 201 ਜੋੜੀ
Advertisement

ਨਵੀਂ ਦਿੱਲੀ, 10 ਜੂਨ
ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਵਿਰੁੱਧ ਸਬੂਤ ਨਸ਼ਟ ਕਰਨ ਅਤੇ ਝੂਠੀ ਜਾਣਕਾਰੀ ਦੇਣ ਲਈ ਭਾਰਤੀ ਦੰਡਾਵਲੀ ਦੀ ਨਵੀਂ ਧਾਰਾ ਜੋੜ ਦਿੱਤੀ ਹੈ। ਬਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ 'ਤੇ ਹਮਲਾ ਕਰਨ ਦਾ ਦੋਸ਼ ਹੈ। ਅਧਿਕਾਰੀ ਨੇ ਕਿਹਾ ਕਿ ਕੇਸ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 201 (ਅਪਰਾਧ ਦੇ ਸਬੂਤ ਨਸ਼ਟ ਕਰਨ ਜਾਂ ਕਿਸੇ ਅਪਰਾਧੀ ਨੂੰ ਬਚਾਉਣ ਲਈ ਗਲਤ ਜਾਣਕਾਰੀ ਦੇਣਾ) ਨੂੰ ਜੋੜਿਆ ਗਿਆ ਹੈ।

Advertisement

Advertisement
Author Image

Advertisement
Advertisement
×