ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਮਾ ਵਿੱਚ ਪਈ ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

10:40 AM Jul 14, 2024 IST

ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਜੁਲਾਈ
ਇੱਥੋਂ ਦੀ ਸਾਗਰ ਬਸਤੀ ਦੀ ਰਹਿਣ ਵਾਲੀ ਇੱਕ ਔਰਤ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਉਸ ਦੀ ਧੀ ਦੀ ਉਸ ਦੇ ਸਹੁਰੇ ਪਰਿਵਾਰ ਨੇ ਕੁੱਟਮਾਰ ਕੀਤੀ ਸੀ ਉਹ ਕੋਮਾ ਵਿੱਚ ਹੈ, ਜਿਸ ਨੂੰ ਮਾਰਨ ਦੇ ਇਰਾਦੇ ਨਾਲ ਉਸ ਦੇ ਜਵਾਈ ਨੇ ਕੁੱਝ ਦਿਨ ਪਹਿਲਾਂ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕੀਤਾ ਸੀ। ਮੁਹੱਲਾ ਵਾਸੀਆਂ ਨਾਲ ਪੁਲੀਸ ਚੌਕੀ ਅਤੇ ਉੱਚ ਅਧਿਕਾਰੀ ਨੂੰ ਮਿਲਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਰੁਪਿੰਦਰ ਕੌਰ ਦਾ ਵਿਆਹ ਪਿੰਡ ਬੱਛੂਆਣਾ ਦੇ ਸੁਖਪਾਲ ਸਿੰਘ ਨਾਲ ਹੋਇਆ ਸੀ। ਸਹੁਰਾ ਪਰਿਵਾਰ ਦਾਜ ਦੀ ਮੰਗ ਕਰਦਾ ਸੀ ਘਰ ਮਾੜੀ ਹਾਲਤ ਹੋਣ ਕਰਕੇ ਉਸ ਨੇ ਦਾਜ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਦੇ ਸਹੁਰਾ ਪਰਿਵਾਰ ਵੱਲੋਂ ਕੀਤੀ ਕੁੱਟਮਾਰ ਕਰਕੇ ਤਿੰਨ ਸਾਲ ਤੋਂ ਉਹ ਮੰਜੇ ’ਤੇ ਪਈ ਹੈ। ਉਨ੍ਹਾਂ ਵੱਲੋਂ ਖਰਚੇ ਸਬੰਧੀ ਅਦਾਲਤ ਵਿੱਚ ਕੇਸ ਪਾਏ ਜਾਣ ’ਤੇ ਗੁੱਸੇ ਵਿੱਚ ਉਸ ਦਾ ਜਵਾਈ ਨੇ ਕੋਮਾ ਵਿੱਚ ਪਈ ਧੀ ਨੂੰ ਕਤਲ ਕਰਨ ਦੇ ਇਰਾਦੇ ਨਾਲ ਕਿਰਚ ਨਾਲ ਹਮਲਾ ਕੀਤਾ ਉਸ ਨੂੰ ਬਚਾਉਣ ਲਈ ਉਹ ਅੱਗੇ ਆਏ ਤਾਂ ਕਿਰਚ ਉਸ ਦੇ ਵੱਜ ਗਈ। ਪੁਲੀਸ ਨੇ ਕੇਸ ਦਰਜ ਕਰ ਲਿਆ ਪਰ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਦੋਂ ਕਿ ਉਹ ਧਮਕੀਆਂ ਦੇ ਰਿਹਾ ਹੈ। ਮੁਹੱਲਾ ਵਾਸੀ ਅੰਗਰੇਜ਼ ਸਿੰਘ, ਕੁਲਦੀਪ ਸਿੰਘ ਅਤੇ ਅਮਰੀਕ ਸਿੰਘ ਨੇ ਮੰਗ ਕੀਤੀ ਕਿ ਗਰੀਬ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਨੇ ਕਿਹਾ ਕਿ ਸੁਖਪਾਲ ਸਿੰਘ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement