ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਥਿਆਰਬੰਦ ਲੁਟੇਰਿਆਂ ਵੱਲੋਂ ਜੋੜੇ ’ਤੇ ਹਮਲਾ

08:00 AM Aug 05, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 4 ਅਗਸਤ
ਇੱਥੋਂ ਨੇੜਲੇ ਪਿੰਡ ਪਿੱਪਲੀ ਵਿੱਚ ਅੱਜ ਇੱਕ ਘਰ ’ਚ ਦਾਖਲ ਹੋ ਕੇ ਹਥਿਆਰਬੰਦ ਲੁਟੇਰਿਆਂ ਨੇ ਪਤੀ-ਪਤਨੀ ’ਤੇ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ। ਲੋਹੀਆਂ ਖਾਸ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਸ਼ਮੀਰ ਕੌਰ ਪਤਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ 100 ਦੇ ਕਰੀਬ ਹਥਿਆਰਬੰਦ ਲੁਟੇਰਿਆਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਸ ਦੌਰਾਨ ਲੁਟੇਰਿਆਂ ਨੇ ਉਨ੍ਹਾਂ ਦੇ ਘਰ ਦੀ ਭੰਨ-ਤੋੜ ਵੀ ਕੀਤੀ। ਲੁਟੇਰੇ ਜਾਣ ਸਮੇਂ ਉਨ੍ਹਾਂ ਦਾ ਟਰੈਕਟਰ, ਮੋਟਰਸਾਈਕਲ, ਸੋਨਾ, ਜ਼ਮੀਨ ਦੇ ਕਾਗਜ਼ ਅਤੇ ਨਕਦੀ ਵੀ ਲੁੱਟ ਕੇ ਲੈ ਗਏ। ਇਸ ਬਾਰੇ ਪਤਾ ਲੱਗਣ ਮਗਰੋਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੋਂ ਉਸ ਦੇ ਪਤੀ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਲੋਹੀਆਂ ਖਾਸ ਦੇ ਐੱਸਐੱਚਓ ਬਖਸ਼ੀਸ਼ ਸਿੰਘ ਨੇ ਕਿਹਾ ਕਿ ਉਨ੍ਹਾਂ
ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement