For the best experience, open
https://m.punjabitribuneonline.com
on your mobile browser.
Advertisement

ਡੇਢ ਦਰਜਨ ਨੌਜਵਾਨਾਂ ਵੱਲੋਂ ਪਰਿਵਾਰ ’ਤੇ ਹਮਲਾ

06:35 AM Mar 29, 2024 IST
ਡੇਢ ਦਰਜਨ ਨੌਜਵਾਨਾਂ ਵੱਲੋਂ ਪਰਿਵਾਰ ’ਤੇ ਹਮਲਾ
ਸਿਵਲ ਹਸਪਤਾਲ ਰੂਪਨਗਰ ਵਿੱਚ ਜ਼ੇਰੇ ਇਲਾਜ ਨੌਜਵਾਨ। -ਫੋਟੋ: ਜਗਮੋਹਨ ਸਿੰਘ
Advertisement

ਜਗਮੋਹਨ ਸਿੰਘ
ਰੂਪਨਗਰ, 28 ਮਾਰਚ
ਬੀਤੀ ਰਾਤ ਰੂਪਨਗਰ ਦੇ ਮਿਲਮਿਲ ਨਗਰ ਵਿੱਚ ਲਗਭਗ ਡੇਢ ਦਰਜਨ ਵਿਅਕਤੀਆਂ ਨੇ ਇੱਕ ਘਰ ਅੰਦਰ ਜਬਰਦਸਤੀ ਦਾਖਲ ਹੋ ਕੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਹੋ‌ਇਆਂ ਦੋ ਸਕੇ ਭਰਾਵਾਂ ਸਣੇ ਤਿੰਨ ਵਿਅਕਤੀਆਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜ਼ਖਮੀ ਹੋਏ ਸਕੇ ਭਰਾਵਾਂ ਅਮਿਤ ਸ਼ਰਮਾ ਉਰਫ ਆਸ਼ੂ ਅਤੇ ਰੋਹਿਤ ਸ਼ਰਮਾ ਉਰਫ ਰਿੰਪੀ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਤੀਜਾ ਵਿਅਕਤੀ ਕਰਨ ਚੋਪੜਾ ਸਿਵਲ ਹਸਪਤਾਲ ਰੂਪਨਗਰ ਵਿੱਚ ਦਾਖਲ ਹੈ। ਅਮਿਤ ਸ਼ਰਮਾ ਦੇ ਸਿਰ ’ਤੇ ਦਸ ਜਗ੍ਹਾ ਡੂੰਘੇ ਜ਼ਖਮ ਹਨ ਅਤੇ ਉਸ ਦੇ ਸਰੀਰ ਦੇ ਵੱਖ ਵੱਖ ਥਾਵਾਂ ਤੇ ਲਗਭਗ 70 ਟਾਂਕੇ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਹਮਲਾਵਰਾਂ ਨੇ ਪਹਿਲਾਂ ਘਰ ਅੰਦਰ ਦਾਖਲ ਹੋ ਕੇ ਨੌਜਵਾਨਾਂ ਦੀ ਮਾਤਾ ਦੀ ਕੁੱਟਮਾਰ ਕੀਤੀ, ਜਿਸ ਸਬੰਧੀ ਉਨ੍ਹਾਂ ਦੀ ਮਾਤਾ ਰਕਸ਼ਾ ਰਾਣੀ ਨੇ ਪੁਲੀਸ ਹੈਲਪਲਾਈਨ ਨੰਬਰ 112 ਤੇ ਸ਼ਿਕਾਇਤ ਦਰਜ ਕਰਵਾਈ, ਪਰ ਕੋਈ ਕਾਰਵਾਈ ਨਾ ਹੋਣ ’ਤੇ ਜ਼ਖ਼ਮੀ ਵਿਅਕਤੀਆਂ ਦਾ ਭਰਾ ਮਨੋਜ ਸ਼ਰਮਾ ਥਾਣਾ ਸਿਟੀ ਰੂਪਨਗਰ ਵਿਖੇ ਸ਼ਿਕਾਇਤ ਦਰਜ ਕਰਵਾਉਣ ਗਿਆ ਹੋਇਆ ਸੀ, ਜਿਸ ਦੌਰਾਨ ਹਮਲਾਵਰਾਂ ਨੇ ਫਿਰ ਆ ਕੇ ਉਨ੍ਹਾਂ ਦੋਵੇਂ ਭਰਾਵਾਂ ਸਣੇ ਗਲੀ ਵਿੱਚ ਖੜ੍ਹੇ ਵਿਅਕਤੀ ਕਰਨ ਚੋਪੜਾ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ।
ਥਾਣਾ ਸਿਟੀ ਰੂਪਨਗਰ ਦੇ ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਲਗਭਗ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×