ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਜ਼ੁਰਗ ਦੀ ਮਦਦ ਲਈ ਗਏ ਥਾਣੇਦਾਰ ’ਤੇ ਹਮਲਾ

07:25 AM Jul 06, 2023 IST

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 5 ਜੁਲਾਈ
ਸਥਾਨਕ ਇਲਾਕੇ ਵਿੱਚ ਦੋ ਨੌਜਵਾਨਾਂ ਵੱਲੋਂ ਆਪਣੇ ਪਿਤਾ ਨੂੰ ਘਰੋਂ ਬਾਹਰ ਕੱਢਣ ਦੀ ਸ਼ਿਕਾਇਤ ਮਿਲਣ ’ਤੇ ਮਦਦ ਲਈ ਗਏ ਥਾਣੇਦਾਰ ਤੇ ਸਿਪਾਹੀ ’ਤੇ ਪਰਿਵਾਰਕ ਮੈਂਬਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਸਬੰਧ ਵਿੱਚ ਬਜ਼ੁਰਗ ਦੇ ਪੁੱਤਰਾਂ ਹਰਦੀਪ ਸਿੰਘ ਤੇ ਜਗਦੀਪ ਸਿੰਘ ਅਤੇ ਭਰਾ ਦਿਆਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਤਿੰਨੇ ਮੁਲਜ਼ਮਾਂ ਨੂੰ ਅੱਜ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਦੋ ਹਫ਼ਤੇ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਹੋਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਬਹਾਦਰ ਸਿੰਘ ਨੇ ਥਾਣੇ ਇਤਲਾਹ ਦਿੱਤੀ ਸੀ ਕਿ ਹਰਦੀਪ ਸਿੰਘ ਤੇ ਜਗਦੀਪ ਸਿੰਘ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਕੱਢ ਦਿੱਤਾ ਹੈ। ਇਸ ਮਗਰੋਂ ਥਾਣੇਦਾਰ ਲਛਮਣ ਸਿੰਘ ਤੇ ਸਿਪਾਹੀ ਹਰਪ੍ਰੀਤ ਸਿੰਘ ਜਦੋਂ ਬਹਾਦਰ ਸਿੰਘ ਨੂੰ ਘਰ ਛੱਡਣ ਗਏ ਤਾਂ ਅੱਗੋਂ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ।

Advertisement

Advertisement
Tags :
ਹਮਲਾਥਾਣੇਦਾਰਬਜ਼ੁਰਗ
Advertisement