ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮਾਂ ਨੂੰ ਫ਼ੜਨ ਗਈ ਪੁਲੀਸ ਪਾਰਟੀ ’ਤੇ ਹਮਲਾ

07:12 AM Oct 17, 2024 IST

ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 16 ਅਕਤੂਬਰ
ਬਲਾਕ ਮਹਿਲ ਕਲਾਂ ਦੇ ਪਿੰਡ ਕਰਮਗੜ੍ਹ ਵਿਖੇ ਇਰਾਦਾ ਕਤਲ ਦੇ ਮੁਲਜ਼ਮਾਂ ਨੂੰ ਫੜਨ ਗਈ ਪੁਲੀਸ ਪਾਰਟੀ ਉਪਰ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਹਮਲਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਤੋਂ ਇੱਕ ਰਾਤ ਪਹਿਲਾਂ ਪੰਚੀ ਦੇ ਉਮੀਦਵਾਰ ਗੁਰਜੰਟ ਸਿੰਘ ਉਪਰ ਕੁੱਝ ਲੋਕਾਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ ਜਿਸ ਸਬੰਧੀ ਥਾਣਾ ਠੁੱਲ੍ਹੀਵਾਲ ਦੀ ਪੁਲੀਸ ਵਲੋਂ 12 ਵਿਅਕਤੀਆਂ ਸਮੇਤ ਕਈ ਅਣਪਛਾਤਿਆਂ ਉਪਰ ਇਰਾਦਾ ਕਤਲ ਦੀ ਧਾਰਾ 109 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਗਿਆ। ਇਸੇ ਸਬੰਧ ਵਿੱਚ ਪੁਲੀਸ ਪਾਰਟੀ ਬੀਤੇ ਕੱਲ੍ਹ ਚੋਣਾਂ ਉਪਰੰਤ ਜਦੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਮਰੱਥਕਾਂ ਨੇ ਪੁਲੀਸ ਦੀ ਗੱਡੀ ਉਪਰ ਹਮਲਾ ਕਰ ਦਿੱਤਾ।

Advertisement

Advertisement