ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲੀਸ ਟੀਮ ’ਤੇ ਹਮਲਾ

07:48 AM May 22, 2024 IST
ਜਲੰਧਰ ਵਿੱਚ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਹਤਿੰਦਰ ਮਹਿਤਾ
ਜਲੰਧਰ, 21 ਮਈ
ਪਿੰਡ ਪਤਾਰਾ ਵਿੱਚ ਲੰਘੀ ਰਾਤ ਨਸ਼ਾ ਤਸਕਰਾਂ ਦੇ ਘਰ ਛਾਪੇ ਮਾਰਨ ਗਈ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਪਾਸੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਐੱਸਐੱਚਓ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਤ੍ਰਿਲੋਕ ਲਾਲ ਉਰਫ਼ ਹਰਮਨ ਸੰਧੂ ਸੋਨੂੰ ਦੀ ਭਾਲ ਜਾਰੀ ਹੈ। ਪੁਲੀਸ ਨੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਤਾਰਾ ਨੇੜੇ ਕੁਝ ਜਣੇ ਨਸ਼ਾ ਕਰ ਰਹੇ ਹਨ। ਜਦੋਂ ਪੁਲੀਸ ਤਸਕਰ ਤ੍ਰਿਲੋਕ ਲਾਲ ਉਰਫ ਸੋਨੂੰ ਦੇ ਘਰ ਪੁੱਜੀ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਸੋਨੂੰ ਨੇ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ’ਚ ਕਾਂਸਟੇਬਲ ਜਸਬੀਰ ਸਿੰਘ ਜ਼ਖ਼ਮੀ ਹੋ ਗਿਆ ਜਿਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲੀਸ ਨੇ ਸੋਨੂੰ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਗੁਰਜੀਤ ਸਿੰਘ ਜੀਤਾ, ਸੰਦੀਪ ਕੁਮਾਰ ਸ਼ੀਪਾ ਸਾਰੇ ਵਾਸੀ ਪਿੰਡ ਪਤਾਰਾ ਅਤੇ ਪ੍ਰਗਟ ਸਿੰਘ ਵਾਸੀ ਪਿੰਡ ਭੁੱਚੋ ਖਿਲਾਫ ਕੇਸ ਦਰਜ ਕਰ ਲਿਆ ਹੈ।

Advertisement

ਤਿੰਨ ਕਿਲੋ ਹੈਰੋਇਨ ਤੇ ਗੋਲੀ ਸਿੱਕਾ ਬਰਾਮਦ

ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਪੁਲੀਸ ਅਤੇ ਬੀਐੱਸਐੱਫ ਵੱਲੋਂ ਅੱਜ ਇਲਾਕੇ ਦੇ ਪਿੰਡ ਰਾਜੋਕੇ ਦੇ ਨਸ਼ਾ ਤਸਕਰ ਜਸਵਿੰਦਰ ਸਿੰਘ ਕਾਕਾ ਦੇ ਘਰ ਸਾਂਝੇ ਤੌਰ ’ਤੇ ਮਾਰੇ ਛਾਪੇ ਦੌਰਾਨ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ| ਤਸਕਰ ਪਹਿਲਾਂ ਹੀ ਐੱਸਓਸੀ (ਸਪੈਸ਼ਲ ਅਪਰੇਸ਼ਨ ਸੈੱਲ, ਅੰਮ੍ਰਿਤਸਰ) ਦੀ ਹਿਰਾਸਤ ਵਿੱਚ ਹੈ| ਇਸ ਸਬੰਧੀ ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਕਾਕਾ ਦੇ ਘਰ ਦੀ ਤਲਾਸ਼ੀ ਮੁਹਿੰਮ ਵਿੱਚ ਖਾਲੜਾ ਅਤੇ ਭਿੱਖੀਵਿੰਡ ਦੀ ਪੁਲੀਸ ਦੀਆਂ ਸੇਵਾਵਾਂ ਵੀ ਲਈਆਂ ਗਈਆਂ| ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ 3.1 ਕਿਲੋ ਹੈਰੋਇਨ, ਦੋ ਇਲੈਕਟ੍ਰਾਨਿਕ ਕੰਡੇ ਅਤੇ ਤਿੰਨ ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ| ਬਰਾਮਦ ਕੀਤੇ ਗਏ ਗੋਲੀ ਸਿੱਕਾ ਵਿੱਚ ਪਿਸਤੌਲ, ਛੇ ਮੈਗਜ਼ੀਨ ਅਤੇ 111 ਰੌਂਦ ਸ਼ਾਮਲ ਹਨ।

Advertisement
Advertisement